Uncategorized

‘ਬੇਅੰਤ ਸਿੰਘ ਨੇ ਪੰਜਾਬ ਦੀ ਅਮਨ-ਸ਼ਾਂਤੀ ਲਈ ਸਰੀਰ ਦੇ ਕਰਵਾਏ ਟੋਟੇ-ਟੋਟੇ’-ਰਵਨੀਤ ਬਿੱਟੂ

ਲੁਧਿਆਣਾ: ਅਕਸਰ ਹੀ ਆਪਣੀ ਬਿਆਨਬਾਜ਼ੀ ਕਾਰਨ ਚਰਚਾ ‘ਚ ਰਹਿਣ ਵਾਲੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਵੱਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 25ਵੀਂ ਬਰਸੀ ‘ਤੇ ਵੱਡਾ ਬਿਆਨ ਦਿੱਤਾ ਗਿਆ ਹੈ।

ਉਹਨਾਂ ਕਿਹਾ ਕਿ ਵਿਦੇਸ਼ਾਂ ਵਿਚ ਬੈਠੇ ਖਾਲਿਸਤਾਨੀ ਸਮਰਥਕਾਂ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਇਹ ਲਾਲਚ ਦਿੱਤਾ ਜਾ ਰਿਹਾ ਹੈ ਕਿ ਜੇਕਰ ਉਹ ਖਾਲਿਸਤਾਨ ਦਾ ਝੰਡਾ ਲਹਿਰਾਉਣਗੇ ਤਾਂ ਉਨ੍ਹਾਂ ਨੂੰ 2500 ਡਾਲਰ ਅਤੇ ਜੇਕਰ ਗੁਰਦੁਆਰੇ ‘ਚ ਅਰਦਾਸ ਕਰਨਗੇ ਤਾਂ 5000 ਡਾਲਰ ਦਿੱਤੇ ਜਾਣਗੇ ਜੋ ਕਿ ਬੇਹੱਦ ਮੰਦਭਾਗਾ ਹੈ, ਉਨ੍ਹਾਂ ਕਿਹਾ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਉੱਥੇ ਹੀ ਰਵਨੀਤ ਬਿੱਟੂ ਨੇ ਕਿਹਾ ਕਿ ਜੋ ਕੌਮ ਲਈ ਸ਼ਹੀਦ ਹੁੰਦੇ ਨੇ ਉਹਨਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਹਨਾਂ ਕਿਹਾ ਕਿ ਸਰਦਾਰ ਬੇਅੰਤ ਸਿੰਘ ਨੇ ਪੰਜਾਬ ਦੀ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਲਈ ਆਪਣੇ ਸਰੀਰ ਦੇ ਟੋਟੇ-ਟੋਟੇ ਕਰਵਾ ਕੇ ਆਪਣੀ ਜਾਨ ਵਾਰ ਦਿੱਤੀ ਪਰ ਇਸ ਦੇ ਬਾਵਜੂਦ ਕੁਝ ਲੋਕ ਅਮਨ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੇ ਨੇ।

ਇਸ ਮੌਕੇ ‘ਤੇ ਰਵਨੀਤ ਬਿੱਟੂ ਵੱਲੋਂ ਇਹ ਵੀ ਕਿਹਾ ਗਿਆ ਕਿ ਚੰਦ ਪੈਸਿਆ ਲਈ ਬੇਅੰਤ ਸਿੰਘ ਨੂੰ ਸ਼ਹੀਦ ਕਰਨ ਵਾਲਿਆਂ ਦੇ ਹੱਕ ‘ਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਨ ਵਾਲੇ ਗੱਦਾਰ ਹੋਣਗੇ। ਉਹਨਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਪੈਸਿਆ ਦੇ ਲਾਲਚ ‘ਚ ਖਾਲਿਸਤਾਨੀ ਸਮਰੱਥਕਾਂ ਦਾ ਸਾਥ ਦੇ ਕੇ ਆਪਣੀ ਜਿੰਦਗੀ ਨੂੰ ਖ਼ਰਾਬ ਨਾ ਕਰਨ ਅਤੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਬਹਾਲ ਕਰਨ ਲਈ ਯੋਗਦਾਨ ਪਾਉਣ।

Click to comment

Leave a Reply

Your email address will not be published. Required fields are marked *

Most Popular

To Top