News

ਬੇਮੌਸਮੀ ਮੀਂਹ ਨੇ ਮਚਾਈ ਤਬਾਹੀ, ਅਗਲੇ 24 ਘੰਟਿਆਂ ਦੌਰਾਨ ਤੇਜ਼ ਮੀਂਹ ਪੈਣ ਦਾ ਅਲਰਟ ਜਾਰੀ

ਪੰਜਾਬ ਵਿੱਚ ਝੋਨੇ ਦੀ ਵਾਢੀ ਦੌਰਾਨ ਮਾਝੇ ਤੇ ਦੋਆਬਾ ਸਣੇ ਦਰਜਨ ਦੇ ਕਰੀਬ ਜ਼ਿਲ੍ਹਿਆਂ ਵਿੱਚ ਪਏ ਗੜਿਆਂ ਤੇ ਬੇਮੌਸਮੇ ਮੀਂਹ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡਾ ਨੁਕਸਾਨ ਕੀਤਾ ਹੈ। ਹਾਸਲ ਰਿਪੋਰਟਾਂ ਮੁਤਾਬਕ ਇੱਕ ਪਾਸੇ ਖੇਤਰਾਂ ਵਿੱਚ ਖੜ੍ਹੀਆਂ ਫ਼ਸਲਾਂ ਵਿੱਛ ਗਈਆਂ ਹਨ ਤੇ ਦੂਜੇ ਪਾਸੇ ਮੰਡੀਆਂ ਵਿੱਚ ਪਈ ਝੋਨੇ ਦੀ ਫ਼ਸਲ ਬਰਸਾਤ ਕਾਰਨ ਭਿੱਜ ਗਈ ਹੈ। ਇਸ ਕਾਰਨ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣਾ ਪੈ ਸਕਦਾ ਹੈ।

Telangana: IMD says Cyclone Gulab impact can cause heavy rain, red alert  issued | Latest News India - Hindustan Times

ਝੋਨੇ ਦੀ ਵਾਢੀ ਦੌਰਾਨ ਮਾਝਾ ਤੇ ਦੋਆਬਾ ਸਮੇਤ ਦਰਜਨ ਦੇ ਕਰੀਬ ਜ਼ਿਲ੍ਹਿਆਂ ਵਿੱਚ ਪਏ ਗੜਿਆਂ ਤੇ ਬੇਮੌਸਮੇ ਮੀਂਹ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡਾ ਨੁਕਸਾਨ ਕਰ ਦਿੱਤਾ ਹੈ। ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਮੀਂਹ ਤੇ 40/50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣ ਵਾਲੀਆਂ ਹਵਾਵਾਂ ਨੇ ਮੌਸਮ ਨੂੰ ਠੰਢਾ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਬੇਮੌਸਮੇ ਮੀਂਹ ਤੇ ਗੜਿਆਂ ਕਾਰਨ ਤਾਪਮਾਨ ਆਮ ਨਾਲੋਂ 2 ਡਿਗਰੀ ਹੇਠਾਂ ਡਿੱਗ ਗਿਆ ਹੈ।

ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਮੁਕਤਸਰ, ਫਾਜ਼ਿਲਕਾ, ਫਰੀਦਕੋਟ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਮੋਗਾ, ਕਪੂਰਥਲਾ, ਜਲੰਧਰ ਇਲਾਕੇ ’ਚ ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਸ਼ਨੀਵਾਰ ਦੇਰ ਸ਼ਾਮ ਅਚਾਨਕ ਬਦਲੇ ਮੌਸਮ ਕਾਰਨ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਫਿਰੋਜ਼ਪੁਰ ਤੇ ਫਾਜ਼ਿਲਕਾ ਸਮੇਤ ਹੋਰਨਾਂ ਖੇਤਰਾਂ ਵਿੱਚ ਖੇਤਾਂ ਵਿੱਚ ਪੱਕੀ ਫ਼ਸਲ ਨੁਕਸਾਨੀ ਗਈ ਹੈ। ਹਾਸਲ ਰਿਪੋਰਟਾਂ ਮੁਤਾਬਕ ਪੰਜਾਬ ਦੇ ਖੇਤਾਂ ’ਚ ਇੱਕ ਪਾਸੇ ਝੋਨੇ ਦੀ ਵਾਢੀ ਦਾ ਕੰਮ ਚੱਲ ਰਿਹਾ ਹੈ, ਉੱਥੇ ਨਾਲ ਹੀ ਮੰਡੀਆਂ ਵਿੱਚ ਫ਼ਸਲ ਦੀ ਤੁਲਾਈ ਦਾ ਕੰਮ ਵੀ ਜਾਰੀ ਹੈ।

ਮੀਂਹ ਤੇ ਗੜਿਆਂ ਨੇ ਮੰਡੀਆਂ ਵਿਚਲੇ ਖਰੀਦ ਪ੍ਰਬੰਧਾਂ ਦੀ ਪੋਲ ਵੀ ਖੋਲ੍ਹ ਕੇ ਰੱਖ ਦਿੱਤੀ ਹੈ, ਖੁੱਲ੍ਹੇ ਆਸਮਾਨ ਹੇਠ ਢੇਰੀ ਕੀਤੀ ਝੋਨੇ ਦੀ ਫ਼ਸਲ ਬਚਾਉਣ ਲਈ ਕਿਸਾਨ ਨੂੰ ਖੁੱਜਲ-ਖੁਆਰ ਹੋਣਾ ਪੈ ਰਿਹਾ ਹੈ।

Click to comment

Leave a Reply

Your email address will not be published.

Most Popular

To Top