News

ਬੈਰੀਅਰ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਂਕ ਚੰਡੀਗੜ੍ਹ ਵੱਲ ਵਧੇ, ਲੱਗਿਆ ਪੱਕਾ ਮੋਰਚਾ

ਕਿਸਾਨਾਂ ਨੇ ਅੱਜ ਚੰਡੀਗੜ੍ਹ ਵਿਖੇ ਧਰਨਾ ਦੇਣ ਦਾ ਸੱਦਾ ਦਿੱਤਾ ਸੀ। ਇਸ ਦੌਰਾਨ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਬੈਰੀਕੇਡ ਵੀ ਲਾਏ ਸਨ ਪਰ ਕਿਸਾਨ ਬੈਰੀਕੇਡ ਪਾਰ ਕੇ ਚੰਡੀਗੜ੍ਹ ਵਿੱਚ ਦਾਖਲ ਹੋਣ ਵਿੱਚ ਸਫਲ ਹੋ ਗਏ। ਮੁਹਾਲੀ ਪੁਲਿਸ ਵੱਲੋਂ ਕੀਤੀ ਬੈਰੀਕੇਡਿੰਗ ਨੂੰ ਤੋੜਦੇ ਹੋਏ ਕਿਸਾਨ ਵਾਈ.ਪੀ.ਐੱਸ. ਚੌਕ ਚੰਡੀਗੜ੍ਹ ਵੱਲ ਵਧ ਗਏ ਹਨ। ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਲਗਾਤਾਰ ਕੋਸ਼ਿਸ਼ ਕੀਤੀ ਗਈ।

ਇਸ ਤੋਂ ਪਹਿਲਾਂ ਕਿਸਾਨਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਦੀ ਕੋਸ਼ਿਸ਼ ਹੋਈ ਸੀ ਪਰ ਬੇਸਿੱਟਾ ਰਹੀ, ਜਿਸ ਕਾਰਨ ਕਿਸਾਨਾਂ ‘ਚ ਭਾਰੀ ਰੋਸ ਹੈ। ਇਸ ਦੌਰਾਨ ਕਿਸਾਨਾਂ ਨੇ ਚੰਡੀਗੜ੍ਹ ਵੱਲ ਮਾਰਚ ਸ਼ੁਰੂ ਕਰ ਦਿੱਤਾ ਹੈ। ਪੁਲਿਸ ਨੇ ਰਾਹ ਰੋਕਣ ਲਈ ਵਾਈ.ਪੀ.ਐੱਸ. ਚੌਕ ‘ਤੇ ਜ਼ਬਰਦਸਤ ਬੈਰੀਕੇਡਿੰਗ ਕੀਤੀ ਹੋਈ ਹੈ।

ਪੱਕਾ ਮੋਰਚਾ ਲਾਉਣ ਲਈ ਕਿਸਾਨ ਆਪਣੇ ਨਾਲ ਟਰਾਲੀਆਂ ‘ਚ ਰਾਸ਼ਨ ਲਿਆਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੁਲਿਸ ਜਿੱਥੇ ਰਾਹ ਰੋਕੇਗੀ, ਉੱਥੇ ਹੀ ਪੱਕਾ ਮੋਰਚਾ ਲਗਾ ਕੇ ਧਰਨੇ ‘ਤੇ ਬੈਠ ਜਾਣਗੇ। ਇਸ ਤੋਂ ਪਹਿਲਾਂ ਅੱਜ ਪੰਜਾਬ ਭਰ ਤੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਬੈਨਰ ਹੇਠ ਕਿਸਾਨ ਇੱਥੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਪਹੁੰਚੇ। ਕਿਸਾਨ ਜੈਕਾਰੇ ਛੱਡਦੇ ਹੋਏ ਵੱਡੇ ਕਾਫਲਿਆਂ ‘ਚ ਪੁੱਜੇ। ਕਿਸਾਨਾਂ ਦਾ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਲਈ ਚੰਡੀਗੜ੍ਹ ਵੱਲ ਕੂਚ ਕਰਨ ਦਾ ਪ੍ਰੋਗਰਾਮ ਸੀ।

Click to comment

Leave a Reply

Your email address will not be published.

Most Popular

To Top