ਗੜ੍ਹਦੀਵਾਲਾ ਦੇ ਪਿੰਡ ਬੈਰਾਮਪੁਰ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਦੇ ਬੱਚੇ ਦੇ ਖੁੱਲ੍ਹੇ ਬੋਰ ਵਿੱਚ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ।
ਇਸ ਦਾ ਪਤਾ ਲੱਗਦੇ ਹੀ ਪਿੰਡ ਵਾਸੀਆਂ ਵੱਲੋਂ ਆਪਣੇ ਪੱਧਰ ‘ਤੇ ਬੱਚੇ ਨੂੰ ਬਾਹਰ ਕੱਢਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਘਟਨਾ ਨੂੰ ਲੈ ਕੇ ਲੋਕ ਡਰੇ ਹੋਏ ਹਨ। ਜਾਣਕਾਰੀ ਮੁਤਾਬਕ ਕੁੱਤੇ ਤੋਂ ਬਚਦੇ ਹੋਏ 6 ਸਾਲ ਦਾ ਬੱਚਾ ਬੋਰ ‘ਚ ਡਿੱਗ ਗਿਆ ਹੈ।
