News

ਬ੍ਰਮ ਸ਼ੰਕਰ ਜਿੰਪਾ ਨੇ 43 ਜੇਈਜ਼ ਨੂੰ ਸੌਂਪੇ ਨਿਯੁਕਤੀ ਪੱਤਰ, 800 ਪਟਵਾਰੀਆਂ ਦੀ ਹੋਵੇਗੀ ਜਲਦ ਭਰਤੀ

ਪੰਜਾਬ ਦੇ ਜਲ ਸਰੋਤ ਤੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਅੱਜ ਸਿੰਚਾਈ ਭਵਨ ਵਿਖੇ ਜਲ ਸਰੋਤ ਵਿਭਾਗ ਦੇ 43 ਜੂਨੀਅਰ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਕੈਬਨਿਟ ਮੰਤਰੀ ਜਿੰਪਾ ਨੇ ਦੱਸਿਆ ਕਿ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦਾ ਫਰਜ਼ ਸੀ। ਇਹਨਾਂ ਜੇਈਜ਼ ਦੀ ਭਰਤੀ ਪੀਪੀਐਸਸੀ ਰਾਹੀਂ ਨਿਰੋਲ ਮੈਰਿਟ ਦੇ ਆਧਾਰ ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ।

Image

ਜਲ ਸਰੋਤ ਮੰਤਰੀ ਨੇ ਨਵ-ਨਿਯੁਕਤ ਜੇਈਜ਼ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਕਿਉਂਕਿ ਸਰਕਾਰ ਨੇ ਉਹਨਾਂ ਨੂੰ ਨੌਕਰੀ ਦੇ ਕੇ ਆਪਣੀ ਜ਼ਿੰਮੇਵਾਰੀ ਨਿਭਾਅ ਦਿੱਤੀ ਹੈ ਤੇ ਹੁਣ ਉਹਨਾਂ ਦਾ ਫਰਜ਼ ਬਣਦਾ ਹੈ ਕਿ ਉਹ ਬਿਨਾਂ ਕਿਸੇ ਪੱਖਪਾਤ ਦੇ ਲੋਕਾਂ ਦੀ ਸੇਵਾ ਕਰਨ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਮਾਲ ਵਿਭਾਗ ਵਿੱਚ 800 ਹੋਰ ਪਟਵਾਰੀਆਂ ਦੀ ਭਰਤੀ ਕੀਤੀ ਜਾਵੇਗੀ।

Image

ਰੈਵੀਨਿਊ ਪਟਵਾਰੀਆਂ ਦੀਆਂ 1766 ਅਸਾਮੀਆਂ ਸੇਵਾਮੁਕਤ ਪਟਵਾਰੀਆਂ/ਕਾਨੂੰਨਗੋਆਂ ਨਾਲ ਭਰਨ ਸਬੰਧੀ ਸਵਾਲ ਤੇ ਜਿੰਪਾ ਨੇ ਕਿਹਾ ਕਿ ਇਹ ਅਸਾਮੀਆਂ ਸਿਰਫ ਇੱਕ ਸਾਲ ਲਈ ਠੇਕੇ ਤੇ ਭਰੀਆਂ ਗਈਆਂ ਹਨ ਤਾਂ ਜੋ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ ਕਿਉਂ ਕਿ 1090 ਮਾਲ ਪਟਵਾਰੀਆਂ ਦੀ ਭਰਤੀ ਅਜੇ ਪ੍ਰਕਿਰਿਆ ਅਧੀਨ ਹੈ ਤੇ ਮੁੱਖ ਮੰਤਰੀ ਵੱਲੋਂ ਜਲਦੀ ਇਹਨਾਂ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣਗੇ।

Click to comment

Leave a Reply

Your email address will not be published.

Most Popular

To Top