ਬੰਦੀ ਸਿੰਘਾਂ ਦੀ ਰਿਹਾਈ ਲਈ ਕਿਸਾਨ ਯੂਨੀਅਨ ਦਾ ਵੱਡਾ ਐਲਾਨ, ਮੋਰਚੇ ਨੂੰ ਮਿਲ ਰਿਹਾ ਹੈ ਵੱਡਾ ਹੁੰਗਾਰਾ

 ਬੰਦੀ ਸਿੰਘਾਂ ਦੀ ਰਿਹਾਈ ਲਈ ਕਿਸਾਨ ਯੂਨੀਅਨ ਦਾ ਵੱਡਾ ਐਲਾਨ, ਮੋਰਚੇ ਨੂੰ ਮਿਲ ਰਿਹਾ ਹੈ ਵੱਡਾ ਹੁੰਗਾਰਾ

ਬੰਦੀ ਸਿੰਘਾਂ ਦੀ ਰਿਹਾਈ ਲਈ ਲਾਏ ਮੋਰਚੇ ਦੇ ਹੱਕ ਵਿੱਚ ਹੁਣ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵੀ ਆ ਗਈ ਹੈ। ਭਾਰਤੀ ਕਿਸਾਨ ਯੂਨੀਅਨ ਨੇ ਪੰਥਕ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਦੀ ਸਰਹੱਦ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਣਮਿੱਥੇ ਸਮੇਂ ਲਈ ਲਾਏ ਧਰਨੇ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਹੋਰ ਜਥੇਬੰਦੀਆਂ ਵੀ ਧਰਨੇ ਦੀ ਹਮਾਇਤ ਕਰਨ ਲੱਗੀਆਂ ਹਨ।

ਮੰਨਿਆ ਜਾ ਰਿਹਾ ਹੈ ਕਿ ਇਹ ਧਰਨਾ ਵੱਡਾ ਰੂਪ ਧਾਰ ਸਕਦਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਹੈ ਕਿ ਯੂਨੀਅਨ ਦੇ ਪੰਜਾਬ ਭਰ ਤੋਂ ਵਰਕਰ 18 ਜਨਵਰੀ ਤੋਂ ਵੱਡੇ ਜਥੇ ਸਮੇਤ ਮੋਰਚੇ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਪੰਜਾਬ ਦੇ ਕਿਸਾਨਾਂ, ਔਰਤਾਂ, ਮਜ਼ਦੂਰਾਂ, ਵਰਕਰਾਂ ਤੇ ਸਾਰੇ ਇਨਸਾਫ਼ ਪਸੰਦ ਲੋਕਾਂ ਨੂੰ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਵਿੱਚ 18 ਜਨਵਰੀ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ, ਜਿੱਥੋਂ ਇਕੱਠੇ ਹੋ ਕੇ ਉਹ ਧਰਨੇ ਵਿੱਚ ਸ਼ਾਮਲ ਹੋਣਗੇ ਤੇ ਬੰਦੀ ਸਿੰਘਾਂ ਦੀ ਰਿਹਾਈ ਤੱਕ ਪੱਕੇ ਤੌਰ ’ਤੇ ਧਰਨੇ ਵਿੱਚ ਸ਼ਾਮਲ ਰਹਿਣਗੇ।

ਉਨ੍ਹਾਂ ਕਿਸਾਨਾਂ ਤੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਧਰਨੇ ਨੂੰ ਕਾਮਯਾਬ ਕਰਨ ਲਈ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਤੇ ਲੰਗਰ, ਦੁੱਧ, ਪਾਣੀ ਤੇ ਹੋਰ ਰਸਦਾਂ ਧਰਨੇ ਵਿੱਚ ਪਹੁੰਚਾਉਣ। ਉਨ੍ਹਾਂ ਕਿਹਾ ਕਿ ਪਿਛਲੇ 30-40 ਸਾਲਾ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਸਾਰੇ ਹੀ ਨਜ਼ਰਬੰਦ ਯੋਧਿਆਂ ਨੇ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ ਤੇ ਉਹ ਰਿਹਾਈ ਦੀ ਉਡੀਕ ਕਰ ਰਹੇ ਹਨ ਪਰ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਇਨ੍ਹਾਂ ਨੌਜਵਾਨਾਂ ਦੀ ਰਿਹਾਈ ਵਿੱਚ ਅੜਿੱਕੇ ਲਗਾ ਰਹੀਆਂ ਹਨ।

 

Leave a Reply

Your email address will not be published. Required fields are marked *