ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਜਥੇਦਾਰ ਅਕਾਲ ਤਖ਼ਤ ਦੇ ਦਸਤਖਤਾਂ ਨਾਲ ਕੀਤੀ ਆਰੰਭ

ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘ ਅਜੇ ਵੀ ਜੇਲ੍ਹਾਂ ਵਿੱਚ ਬੰਦ ਹਨ। ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤੋਂ ਸ਼ੁਰੂ ਦਸਤਖ਼ਤੀ ਮੁਹਿੰਮ ਦੀ ਲੜੀ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਲੋਂ ਦਸਤਖ਼ਤ ਕਰਨ ਦੇ ਨਾਲ ਹੀ ਉਕਤ ਮੁਹਿੰਮ ਰਸਮੀ ਤੌਰ ’ਤੇ ਆਰੰਭ ਹੋ ਗਈ।
ਰਿਹਾਈ ਦੀ ਮੰਗ ਸੰਬੰਧੀ ਸੰਗਤਾਂ ਦੇ ਦਸਤਖ਼ਤ ਕਰਵਾਏ ਜਾਣਗੇ ਅਤੇ ਰਾਜਪਾਲ ਪੰਜਾਬ ਰਾਹੀਂ ਉਕਤ ਮੰਗ ਪੱਤਰ ਰਾਸ਼ਟਰਪਤੀ ਨੂੰ ਭੇਜੇ ਜਾਣਗੇ।