ਬੰਦੀ ਸਿੰਘਾਂ ਦੀ ਰਿਹਾਈ ਲਈ ਪਾਏ ਗਏ ਭੋਗ, ਰਣੀਕੇ ਨੇ ਸਿੰਘਾਂ ਦੀ ਰਿਹਾਈ ਲਈ ਸਰਕਾਰ ਨੂੰ ਕੀਤੀ ਅਪੀਲ

ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਲੰਬੇ ਸਮੇਂ ਤੋਂ ਬੰਦ ਸਿੱਖ ਜਿਹਨਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ। ਉਹਨਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਸੰਨ੍ਹ ਸਾਹਿਬ ਬਾਸਰਕੇ ਵਿਖੇ ਵਿਧਾਨ ਸਭਾ ਹਲਕਾ ਅਟਾਰੀ ਦੀਆਂ ਸੰਗਤਾਂ ਵੱਲੋਂ ਹਲਕਾ ਇੰਚਾਰਜ ਗੁਲਜ਼ਾਰ ਸਿੰਘ ਰਣੀਕੇ ਵੱਲੋਂ ਸੰਗਤਾਂ ਨੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।
ਅਟਾਰੀ ਹਲਕਾ ਦੇ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਜੱਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਬੰਦੀ ਸਿੱਖ ਜੋ ਕਿ ਕਾਨੂੰਨ ਮੁਤਾਬਕ ਆਪਣੀਆਂ ਸਜ਼ਾਵਾਂ ਭੁਗਤ ਰਹੇ ਹਨ ਉਹਨਾਂ ਦੀ ਰਿਹਾਈ ਲਈ ਅੱਜ ਗੁਰਦੁਆਰਾ ਸੰਸਥਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਹਨ। ਉਹਨਾਂ ਨੇ ਪਿੰਡ ਵਾਸੀਆਂ ਨੂੰ ਬੇਨਤੀ ਕੀਤੀ ਕਿ, ਉਹ ਹਲਕਾ ਅਟਾਰੀ ਦੇ ਹਰੇਕ ਪਿੰਡ ਵਿੱਚ ਅਰਦਾਸ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਗੁਰੂ ਮਹਾਰਾਜ ਅੱਗੇ ਅਰਦਾਸ ਕਰਨ।
