ਬੰਦੀ ਸਿੰਘਾਂ ਦੀ ਰਿਹਾਈ ਲਈ ਬਾਪੂ ਸੂਰਤ ਸਿੰਘ ਨੇ ਭਰਿਆ ਫਾਰਮ, ਲੰਬੇ ਅਰਸੇ ਤੋਂ ਕਰ ਰਹੇ ਨੇ ਸੰਘਰਸ਼

 ਬੰਦੀ ਸਿੰਘਾਂ ਦੀ ਰਿਹਾਈ ਲਈ ਬਾਪੂ ਸੂਰਤ ਸਿੰਘ ਨੇ ਭਰਿਆ ਫਾਰਮ, ਲੰਬੇ ਅਰਸੇ ਤੋਂ ਕਰ ਰਹੇ ਨੇ ਸੰਘਰਸ਼

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਗਈ ਦਸਤਖ਼ਤ ਮੁਹਿੰਮ ਦਾ ਸਮਰਥਨ ਕਰਦਿਆਂ ਬਾਪੂ ਸੂਰਤ ਸਿੰਘ ਨੇ ਵੀ ਪ੍ਰਫੋਰਮਾ ਭਰਿਆ। ਬਾਪੂ ਸੂਰਤ ਸਿੰਘ ਪਿਛਲੇ ਲੰਬੇ ਅਰਸੇ ਤੋਂ ਸਿੱਖ ਬੰਦੀਆਂ ਦੀ ਰਿਹਾਈ ਲਈ ਸੰਘਰਸ਼ਸ਼ੀਲ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਇਸ ਮੁਹਿੰਮ ਤਹਿਤ ਹੁਣ ਤੱਕ ਇੱਕ ਲੱਖ ਤੋਂ ਵੱਧ ਫਾਰਮ ਭਰਵਾਏ ਗਏ ਹਨ।

Image

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੁੱਧਵਾਰ ਨੂੰ ਲੁਧਿਆਣਾ ਵਿੱਚ ਇੱਕ ਹਸਪਤਾਲ ਵਿੱਚ ਜ਼ੇਰੇ ਇਲਾਜ ਬਾਪੂ ਸੂਰਤ ਸਿੰਘ ਨਾਲ ਮੁਲਾਕਾਤ ਕਰਕੇ ਉਹਨਾਂ ਦਾ ਹਾਲ-ਚਾਲ ਪੁੱਛਿਆ ਤੇ ਉਹਨਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਗਈ ਦਸਤਖ਼ਤ ਮੁਹਿੰਮ ਬਾਰੇ ਜਾਣਕਾਰੀ ਦਿੱਤੀ।

ਬਾਪੂ ਸੂਰਤ ਸਿੰਘ ਨੇ ਕਿਹਾ ਕਿ ਇਸ ਸਬੰਧੀ ਫਾਰਮ ਭਰਿਆ ਤੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ। ਉਹਨਾਂ ਕਿਹਾ ਕਿ ਉਹ ਵੱਡੀ ਗਿਣਤੀ ਵਿੱਚ ਪ੍ਰਫੌਰਮੇ ਭਰਵਾ ਕੇ ਸ਼੍ਰੋਮਣੀ ਕਮੇਟੀ ਕੋਲ ਪਹੁੰਚਾਉਣਗੇ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਪੂਰੀ ਸਿੱਖ ਕੌਮ ਦਾ ਮਾਮਲਾ ਹੈ ਤੇ ਇਸ ਸਬੰਧੀ ਸੰਘਰਸ਼ ਕਰਨ ਵਾਲੇ ਹਰ ਇਨਸਾਨ ਦਾ ਉਹ ਸਤਿਕਾਰ ਕਰਦੇ ਹਨ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜ਼ਿਲ੍ਹਾ ਹੈਡਕੁਆਰਟਰਾਂ ਤੇ ਰੋਸ ਪ੍ਰਗਟਾ ਕੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਡਿਪਟੀ ਕਮਿਸ਼ਨਰਾਂ ਰਹੀਂ ਮੰਗ ਪੱਤਰ ਦਿੱਤਾ ਗਿਆ ਸੀ। ਉਹਨਾਂ ਕਿਹਾ ਸੀ ਕਿ ਤਿੰਨ ਦਹਾਕਿਆਂ ਤੋਂ ਸਿੱਖ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਹਨ ਤੇ ਇਹਨਾਂ ਦੀਆਂ ਸਜ਼ਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਇਹਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।

Leave a Reply

Your email address will not be published. Required fields are marked *