ਬੰਬੀਹਾ ਗਰੁੱਪ ਨੇ ਮਨਕੀਰਤ ਔਲਖ ਨੂੰ ਫਿਰ ਦਿੱਤੀ ਧਮਕੀ, ਫੇਸਬੁੱਕ ’ਤੇ ਪਾਈ ਪੋਸਟ

 ਬੰਬੀਹਾ ਗਰੁੱਪ ਨੇ ਮਨਕੀਰਤ ਔਲਖ ਨੂੰ ਫਿਰ ਦਿੱਤੀ ਧਮਕੀ, ਫੇਸਬੁੱਕ ’ਤੇ ਪਾਈ ਪੋਸਟ

ਗੈਂਗਸਟਾਰ ਦਵਿੰਦਰ ਬੰਬੀਹਾ ਗਰੁੱਪ ਨੇ ਇੱਕ ਵਾਰ ਫਿਰ ਮਨਕੀਰਤ ਔਲਖ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਹੈ। ਉਨ੍ਹਾਂ ਨੇ ਫੇਸਬੁੱਕ ’ਤੇ ਪੋਸਟ ਕਰਦੇ ਹੋਏ ਕਿਹਾ, “ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੀ ਮੌਤ ਦੇ ਜਿੰਮੇਵਾਰ ਹਰ ਇੱਕ ਵਿਅਕਤੀ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ।” ਉਨ੍ਹਾਂ ਨੇ ਆਪਣੀ ਪੋਸਟ ਵਿੱਚ ਮਨਕੀਰਤ ਦਾ ਨਾਮ ਲਿਖਦੇ ਹੋਏ ਕਿਹਾ ਕਿ, “ਉਹ ਉਨ੍ਹਾਂ ਦੀ ਹਿਟ ਲਿਸਟ ਵਿੱਚ ਸਭ ਤੋਂ ਉੱਤੇ ਹੈ।”

ਪੋਸਟ ਵਿੱਚ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਿਲ ਅਤੇ ਕਤਲ ਦੀ ਜਿੰਮੇਵਾਰੀ ਲੈਣ ਵਾਲੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਨਾਲ ਨਾਲ ਗੈਂਗਸਟਾਰ ਜੱਗੂ ਭਗਵਾਨਪੁਰੀਆ ਦਾ ਵੀ ਜ਼ਿਕਰ ਕੀਤਾ ਹੈ। ਉਹਨਾਂ ਲਿਖਿਆ ਕਿ, “ਤਿੰਨਾਂ ਦਾ ਸਾਥ ਦੇਣ ਵਾਲਿਆਂ ਨੂੰ ਵੀ ਜਾਨ ਤੋਂ ਮਾਰ ਦਿੱਤਾ ਜਾਵੇਗਾ।”

ਪੋਸਟ ਵਿੱਚ ਉਨ੍ਹਾਂ ਨੇ ਲਿਖਿਆ ਕਿ, “ਸਿੱਧੂ ਮੂਸੇਵਾਲਾ ਦੇ ਪਿਤਾ ਨੇ ਜੋ ਵੀ ਕਿਹਾ ਅਸੀਂ ਉਹਨਾਂ ਦਾ ਸਮਰਥਨ ਕਰਦੇ ਹਾਂ ਅਤੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਪੈਸੇ ਲੈ ਕੇ ਕਤਲ ਕਰਨ ਵਾਲਿਆਂ ’ਚ ਹੈ।” ਨਾਲ ਹੀ ਉਨ੍ਹਾਂ ਨੇ ਇਹ ਵੀ ਲਿਖਿਆ ਕਿ, “ਜਿਸ ਦਿਨ ਮੂਸੇਵਾਲਾ ਦਾ ਕਤਲ ਹੋਇਆ ਸੀ ਤਾਂ ਇੱਕ ਗਾਇਕ ਦਾ ਨਾਮ ਸਾਹਮਣੇ ਆਇਆ ਸੀ ਪਰ ਉਸ ਨੂੰ ਗੁਪਤ ਰੱਖਿਆ ਗਿਆ ਸੀ।

ਗੋਲਡੀ ਨੂੰ ਪਤਾ ਹੈ ਕਿ ਉਸ ਨੇ ਬਹੁਤ ਵੱਡਾ ਪਾਪ ਕੀਤਾ ਹੈ, ਜਿਸ ਦੀ ਮੁਆਫ਼ੀ ਉਨ੍ਹਾਂ ਨੂੰ ਮੌਤ ਤੋਂ ਬਾਅਦ ਹੀ ਮਿਲੇਗੀ। ਚਾਹੇ ਜਿੰਨਾ ਵੀ ਸਮਾਂ ਲੱਗੇ ਉਹ ਮੂਸੇਵਾਲਾ ਦੀ ਮੌਤ ਦਾ ਬਦਲਾ ਲੈ ਕੇ ਹੀ ਰਹਿਣਗੇ।” ਉਨ੍ਹਾਂ ਨੇ ਮਨਕੀਰਤ ਔਲਖ ਨੂੰ ਮਾਰਨ ਦੀ ਧਮਕੀ ਦਿੰਦੇ ਹੋਏ ਲਿਖਿਆ ਕਿ, “ਉਹ ਉਨ੍ਹਾਂ ਦੀ ਹਿਟ ਲਿਸਟ ਵਿੱਚ ਸਭ ਤੋਂ ਉਪਰ ਹੈ।”

ਦੱਸ ਦਈਏ ਕਿ 29 ਮਈ ਨੂੰ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਵਿੱਚ ਬਹੁਤ ਸਾਰੇ ਲੋਕਾਂ ਦੇ ਨਾਮ ਸਾਹਮਣੇ ਆ ਰਹੇ ਹਨ ਅਤੇ ਪੁਲਿਸ ਵੱਲੋਂ ਵੀ ਲਗਾਤਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉੱਧਰ ਸਿੱਧੂ ਦੇ ਮਾਪਿਆਂ ਦਾ ਕਹਿਣਾ ਹੈ ਕਿ ਉਹ ਇਨਸਾਫ਼ ਲਈ ਕੈਂਡਲ ਮਾਰਚ ਕਰਨਗੇ।

Leave a Reply

Your email address will not be published.