ਬੰਬੀਹਾ ਗਰੁੱਪ ਨੇ ਲਈ ਸੰਦੀਪ ਬਿਸ਼ਨੋਈ ਦੀ ਜਾਨ ਲੈਣ ਦੀ ਜ਼ਿੰਮੇਵਾਰੀ

 ਬੰਬੀਹਾ ਗਰੁੱਪ ਨੇ ਲਈ ਸੰਦੀਪ ਬਿਸ਼ਨੋਈ ਦੀ ਜਾਨ ਲੈਣ ਦੀ ਜ਼ਿੰਮੇਵਾਰੀ

ਰਾਜਸਥਾਨ ਦੇ ਨਾਗੌਰ ਵਿੱਚ ਦਿਨ ਦਿਹਾੜੇ ਆਏ ਬਾਈਕ ਸਵਾਰ ਬਦਮਾਸ਼ਾਂ ਨੇ ਸੰਦੀਪ ਬਿਸ਼ਨੋਈ ਦਾ ਕਤਲ ਕਰ ਦਿੱਤਾ ਗਿਆ। ਇਸ ਹਮਲੇ ਦੌਰਾਨ ਗੈਂਗਸਟਰ ਸੰਦੀਪ ਨੂੰ 9 ਗੋਲੀਆਂ ਲੱਗੀਆਂ, ਜਦਕਿ ਉਸ ਦੇ ਦੋ ਸਾਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹੁਣ ਬੰਬੀਹਾ ਗਰੁੱਪ ਨੇ ਸੋਸ਼ਲ ਮੀਡੀਆ ਤੇ ਪੋਸਟ ਲਿਖ ਕੇ ਸੰਦੀਪ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਬੰਬੀਹਾ ਗਰੁੱਪ ਨੇ ਸੁਲਤਾਨ ਦਵਿੰਦਰ ਬੰਬੀਹਾ ਫੇਸਬੁੱਕ ਅਕਾਊਂਟ ਤੋਂ ਪੋਸਟ ਪਾ ਕੇ ਕਿਹਾ ਕਿ, “ਸੰਦੀਪ ਦਾ ਕੰਮ ਹੋ ਗਿਆ।

नागौर कोर्ट के बाहर इनामी गैंगस्टर संदीप सेठी की सरेआम हत्या

ਸਾਡੇ ਸ਼ੇਰ ਭਰਾਵਾਂ ਨੇ ਇਹ ਕੰਮ ਕੀਤਾ ਹੈ। ਆਉਣ ਵਾਲੇ ਸਮੇਂ ਵਿੱਚ ਲਾਰੈਂਸ, ਜੱਗੂ ਅਤੇ ਗੋਲਡੀ ਦਾ ਇਹੀ ਹਾਲ ਹੋਵੇਗਾ, ਪੱਕਾ।” ਦੇਖਦੇ ਜਾਓ ਅਤੇ ਉਡੀਕ ਕਰੋ। ਇਹ ਤਿੰਨੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਦੋਸ਼ੀ ਹਨ ਬੰਬੀਹਾ ਗੈਂਗ ਦੀ ਇਸ ਪੋਸਟ ਨੇ ਹੁਣ ਪੰਜਾਬ ਪੁਲਿਸ ਲਈ ਵੱਡੀ ਸਿਰਦਰਦੀ ਖੜੀ ਕਰ ਦਿੱਤੀ ਹੈ। ਦੱਸ ਦਈਏ ਕਿ ਲਾਰੈਂਸ ਅਤੇ ਜੱਗੂ ਭਗਵਾਨਪੁਰੀਆ ਦੋਵੇਂ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹਨ। ਗੈਂਗਸਟਰ ਗੋਲਡੀ ਬਰਾੜ ਕੈਨੇਡਾ ਵਿੱਚ ਹੈ।

ਬੰਬੀਹਾ ਗੈਂਗ ਨੇ ਪਹਿਲਾਂ ਹੀ ਕਿਹਾ ਸੀ ਕਿ, “ਸਿੱਧੂ ਮੂਸੇਵਾਲਾ ਦਾ ਨਾਂ ਉਹਨਾਂ ਦੇ ਗੈਂਗ ਨਾਲ ਜ਼ਬਰਦਸਤੀ ਜੋੜਿਆ ਗਿਆ ਸੀ ਅਤੇ ਇਸ ਲਈ ਲਾਰੈਂਸ ਗੈਂਗ ਨੇ ਉਸ ਦਾ ਕਤਲ ਕੀਤਾ। ਜੇ ਹੁਣ ਨਾਮ ਜੁੜ ਹੀ ਗਿਆ ਤਾਂ ਉਹ ਆਪਣੇ ਭਰਾ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਜ਼ਰੂਰ ਲੈਣਗੇ। ਪਹਿਲਾਂ ਹੀ ਕੇਂਦਰ ਸਰਕਾਰ ਦੀਆਂ ਜਾਂਚ ਏਜੰਸੀਆਂ ਨੇ ਪੰਜਾਬ ਪੁਲਿਸ ਨੂੰ ਇਨਪੁਟ ਦੇ ਦਿੱਤੇ ਹਨ ਕਿ ਪੰਜਾਬ ਵਿੱਚ ਵੱਡੀ ਗੈਂਗਵਾਰ ਹੋਣ ਦੀ ਪੂਰੀ ਸੰਭਾਵਨਾ ਹੈ।

Leave a Reply

Your email address will not be published.