ਬੱਸਾਂ ਦੀ ਹੜਤਾਲ ਸ਼ੁਰੂ, ਰੋਡਵੇਜ਼,ਪਨਬੱਸ ਤੇ PRTC ਦੀਆਂ 2200 ਬੱਸਾਂ ਦੇ ਰੁਕੇ ਪਹੀਏ

 ਬੱਸਾਂ ਦੀ ਹੜਤਾਲ ਸ਼ੁਰੂ, ਰੋਡਵੇਜ਼,ਪਨਬੱਸ ਤੇ PRTC ਦੀਆਂ 2200 ਬੱਸਾਂ ਦੇ ਰੁਕੇ ਪਹੀਏ

ਅੱਜ ਪਨਬੱਸ ਅਤੇ ਪੀਆਰਟੀਸੀ ਅਤੇ ਰੋਡਵੇਜ਼ ਦੀਆਂ ਬੱਸਾਂ ਸੜਕਾਂ ਤੇ ਨਜ਼ਰ ਨਹੀਂ ਆਉਣਗੀਆਂ। ਅੱਜ ਤੋਂ ਤਿੰਨ ਦਿਨਾਂ ਤੱਕ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਯੂਨੀਅਨ ਦੇ ਸਮੂਹ ਕੰਟਰੈਕਟ ਕਾਮੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਹੜਤਾਲ ਤੇ ਚਲੇ ਗਏ ਹਨ। ਪੰਜਾਬ ਦੇ 18 ਰੋਡਵੇਜ਼ ਅਤੇ ਪੀਆਰਟੀਸੀ ਦੇ 9 ਡਿਪੂਆਂ ਦੀ ਕਰੀਬ 2200 ਬੱਸਾਂ ਤੇ ਰੋਕ ਲੱਗ ਗਈ ਹੈ।

ਪਨਬੱਸ ਅਤੇ ਰੋਡਵੇਜ਼ ਦੀਆਂ ਲਗਜ਼ਰੀ ਬੱਸਾਂ ਵਿੱਚ ਐਡਵਾਂਸ ਬੁਕਿੰਗ ਕਰਵਾ ਕੇ ਸਫ਼ਰ ਕਰਨ ਵਾਲਿਆਂ ਲਈ ਵੀ ਬੁਰੀ ਖ਼ਬਰ ਹੈ ਕਿ ਬੀਤੇ ਕੱਲ੍ਹ ਤੋਂ ਠੇਕਾ ਮੁਲਾਜ਼ਮਾਂ ਨੇ ਹੜਤਾਲ ਦੇ ਮੱਦੇਨਜ਼ਰ ਐਡਵਾਂਸ ਬੁਕਿੰਗ ਕਰਵਾ ਕੇ ਰਸਫ਼ਰ ਕਰਨ ਵਾਲਿਆਂ ਲਈ ਵੀ ਬੁਰੀ ਖ਼ਬਰ ਹੈ ਕਿ ਬੀਤੇ ਕੱਲ੍ਹ ਤੋਂ ਠੇਕਾ ਮੁਲਾਜ਼ਮਾਂ ਨੇ ਹੜਤਾਲ ਦੇ ਮੱਦੇਨਜ਼ਰ ਐਡਵਾਂਸ ਬੁਕਿੰਗ ਵੀ ਬੰਦ ਕਰ ਦਿੱਤੀ ਹੈ। ਦਿੱਲੀ ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ ਬੱਸਾਂ ਵੀ ਤਿੰਨ ਦਿਨਾਂ ਲਈ ਬੰਦ ਰਹਿਣਗੀਆਂ।

ਵਿਦੇਸ਼ਾਂ ਤੋਂ ਪੰਜਾਬ ਆਉਣ ਵਾਲੇ ਯਾਤਰੀਆਂ ਨੂੰ ਵੀ ਆਪਣੇ ਨਿੱਜੀ ਵਾਹਨ ਜਾਂ ਪ੍ਰਾਈਵੇਟ ਮਹਿੰਗੀਆਂ ਲਗਜ਼ਰੀ ਬੱਸਾਂ ਵਿੱਚ ਸਫ਼ਰ ਕਰਨਾ ਪਵੇਗਾ। ਯੂਨੀਅਨ ਆਗੂਆਂ ਨੇ ਕਿਹਾ ਕਿ ਉਹਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਹਨ। ਪਰ ਕੋਈ ਨਤੀਜਾ ਨਹੀਂ ਨਿਕਲਿਆ। ਉਹਨਾਂ ਕਿਹਾ ਕਿ ਸਰਕਾਰ ਦਾ ਦੋਗਲਾ ਮਾਪਦੰਡ ਵੀ ਸਾਹਮਣੇ ਆ ਰਿਹਾ ਹੈ।

ਸੂਬਾ ਸਰਕਾਰ ਵਿੱਚ ਠੇਕਾ ਪ੍ਰਣਾਲੀ ਖ਼ਤਮ ਕਰਕੇ ਸਿੱਧੀ ਭਰਤੀ ਕਰਨ ਦੀ ਗੱਲ ਕਹਿ ਰਹੀ ਹੈ ਅਤੇ ਦੂਜੇ ਪਾਸੇ ਠੇਕੇ ਤੇ ਬੱਸਾਂ ਚਲਾਉਣ ਜਾ ਰਹੀ ਹੈ। ਉਹਨਾਂ ਕਿਹਾ ਕਿ ਬੱਸਾਂ ਵਿੱਚ ਔਰਤਾਂ ਨੂੰ ਮੁਫ਼ਤ ਸਫ਼ਰ ਦੀ ਸਹੂਲਤ ਦੇਣ ਕਾਰਨ ਟਰਾਂਸਪੋਰਟ ਨੂੰ ਨੁਕਸਾਨ ਹੋ ਰਿਹਾ ਹੈ। ਉਹਨਾਂ ਸਰਕਾਰ ਨੂੰ ਸੁਝਾਅ ਦਿੱਤਾ ਸੀ ਕਿ ਯਾਤਰਾ ਮੁਫ਼ਤ ਦੀ ਬਜਾਏ ਸਹਿਮਤੀ ਨਾਲ ਕੀਤੀ ਬੇਸ਼ੱਕ ਪੰਜਾਹ ਫ਼ੀਸਦੀ ਕਿਰਾਇਆ ਮੁਆਫ਼ ਕਰੋ।

ਟਰਾਂਸਪੋਰਟ ਵਿਭਾਗ ਦੇ ਖਾਤੇ ਵਿੱਚ ਕੋਈ ਪੈਸਾ ਨਹੀਂ ਹੈ। ਸਾਰਾ ਕੰਮ ਉਧਾਰ ਵਿੱਚ ਹੀ ਚੱਲ ਰਿਹਾ ਹੈ। ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹ ਨਹੀਂ ਮਿਲ ਰਹੀ। ਸਟਾਫ਼ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਚੋਣਾਂ ਵਿੱਚ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਸੱਤਾ ‘ਚ ਆਉਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਵਾਅਦੇ ‘ਤੇ ਉਤਰ ਆਈ ਹੈ। ਪਿਛਲੀਆਂ ਰਵਾਇਤੀ ਸਰਕਾਰਾਂ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਕੋਈ ਫਰਕ ਨਹੀਂ ਹੈ, ਸਭ ਇੱਕੋ ਜਿਹੇ ਹਨ।

Leave a Reply

Your email address will not be published.