ਬੱਸ ਮੁਲਾਜ਼ਮਾਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਦਾ ਨਹੀਂ ਨਿਕਲਿਆ ਕੋਈ ਹੱਲ, ਸੰਘਰਸ਼ ਹੋਵੇਗਾ ਤਿੱਖਾ?

 ਬੱਸ ਮੁਲਾਜ਼ਮਾਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਦਾ ਨਹੀਂ ਨਿਕਲਿਆ ਕੋਈ ਹੱਲ, ਸੰਘਰਸ਼ ਹੋਵੇਗਾ ਤਿੱਖਾ?

ਪੀਆਰਟੀਸੀ, ਪਨਬੱਸ ਤੇ ਪੰਜਾਬ ਰੋਡਵੇਜ਼ ਦੇ ਕੰਟਰੈਕਟ ਮੁਲਾਜ਼ਮਾਂ ਦੀ ਜੱਥੇਬੰਦੀ ਦੀ ਪੰਜਾਬ ਸਰਕਾਰ ਨਾਲ ਅੱਜ ਮੀਟਿੰਗ ਹੋਈ ਸੀ। ਪਰ ਇਸ ਮੀਟਿੰਗ ਦਾ ਕੋਈ ਨਤੀਜਾ ਨਹੀਂ ਨਿਕਲਿਆ। ਰੋਡਵੇਜ਼ ਮੁਲਾਜ਼ਮਾਂ ਨੇ ਇਸ ਮਗਰੋਂ ਸੰਘਰਸ਼ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਵੇਗਾ।

Revenue hit, state roadways imposes 25% salary cut

ਯੂਨੀਅਨ ਨੇ ਐਲਾਨ ਕੀਤਾ ਹੈ ਕਿ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਕੁਝ ਹੋਰ ਮੰਗਾਂ ਦੇ ਹੱਕ ਵਿੱਚ ਦਿੱਤੇ ਗਏ ਹੜਤਾਲ ਸੱਦੇ ਤਹਿਤ ਸੰਘਰਸ਼ ਜਾਰੀ ਰਹੇਗਾ। ਦੱਸ ਦਈਏ ਕਿ ਬੱਸ ਕਾਮਿਆਂ ਦੇ ਸੰਘਰਸ਼ ਨੂੰ ਦੇਖਦੇ ਹੋਏ ਸਰਕਾਰ ਨੇ ਜੱਥੇਬੰਦੀ ਦੇ ਆਗੂਆਂ ਨੂੰ ਅੱਜ 14 ਨਵੰਬਰ ਲਈ ਮੀਟਿੰਗ ਦਾ ਸਮਾਂ ਦਿੱਤਾ ਸੀ ਪਰ ਇਸ ਦੇ ਬਾਵਜੂਦ 7 ਹਜ਼ਾਰ ਕਾਮਿਆਂ ਨੇ ਹੜਤਾਲ ਤੇ ਡਟੇ ਰਹਿਣ ਦਾ ਫ਼ੈਸਲਾ ਕੀਤਾ ਸੀ।

ਹੁਣ ਮੀਟਿੰਗ ਬੇਸਿੱਟਾ ਰਹਿਣ ਕਰਕੇ ਸੰਘਰਸ਼ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਐਤਵਾਰ ਵੀ ਬੱਸਾਂ ਦਾ ਚੱਕਾ ਜਾਮ ਰਿਹਾ ਸੀ ਜਿਸ ਕਰਕੇ ਪਟਿਆਲਾ ਦੇ ਬੱਸ ਅੱਡੇ ਵਿੱਚ ਮੁਸਾਫ਼ਿਰਾਂ ਨੂੰ ਭਾਰੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ ਸੀ। ਸਰਕਾਰੀ ਬੱਸਾਂ ਦੇ ਚੱਕੇ ਜਾਮ ਕਰਨ ਪ੍ਰਾਈਵੇਟ ਬੱਸਾਂ ਵਾਲਿਆਂ ਦੀ ਚਾਂਦੀ ਬਣੀ ਹੋਈ ਹੈ।

Leave a Reply

Your email address will not be published.