ਭਗਵੰਤ ਮਾਨ ਦੀ ਕੋਰੋਨਾ ਟੈਸਟ ਰਿਪੋਰਟ ਆਈ ਸਾਹਮਣੇ
By
Posted on

ਚੰਡੀਗੜ੍ਹ: ਸੰਸਦ ਮੈਂਬਰ ਭਗਵੰਤ ਮਾਨ ਨੇ ਬੀਤੇ ਦਿਨ ਕੋਰੋਨਾ ਟੈਸਟ ਕਰਵਾਇਆ ਸੀ ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ। ਇਹ ਜਾਣਕਾਰੀ ਉਹਨਾਂ ਨੇ ਅਪਣੇ ਫੇਸਬੁੱਕ ਪੇਜ਼ ਤੇ ਦਿੱਤੀ ਹੈ। ਭਗਵੰਤ ਮਾਨ ਨੇ ਪੋਸਟ ਪਾਉਂਦੇ ਲਿਖਿਆ ਕਿ ਦੋਸਤੋ ਤੁਹਾਡੀਆਂ ਸਾਰਿਆਂ ਦੀਆਂ ਦੁਆਵਾਂ ਅਤੇ ਆਸ਼ੀਰਵਾਦ ਸਦਕਾ ਪਾਰਲੀਮੈਂਟ ‘ਚ ਮੇਰੇ ਕੋਰੋਨਾ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਹੈ…ਲੋਕਾਂ ਦੇ ਹੱਕ ਦੀ ਆਵਾਜ਼ ਲੋਕ ਸਭਾ ‘ਚ ਗੂੰਜਦੀ ਰਹੇਗੀ।
ਇਹ ਵੀ ਪੜ੍ਹੋ: ਭਗਵੰਤ ਮਾਨ ਨੇ ਮੋਦੀ ਸਰਕਾਰ ਖਿਲਾਫ਼ ਖੋਲ੍ਹ ਦਿੱਤਾ ਮੋਰਚਾ, ਟਵੀਟ ਰਾਹੀਂ ਕੱਢੀ ਭੜਾਸ
ਪਾਰਲੀਮੈਂਟ ਇਜਲਾਸ ਵਿਚ ਸ਼ਮੂਲੀਅਤ ਕਰਨ ਤੋਂ ਪਹਿਲਾਂ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੋਰੋਨਾ ਟੈਸਟ ਕਰਵਾਇਆ ਹੈ। ਵਿਅੰਗਾਤਮਕ ਅੰਦਾਜ਼ ਕਰਕੇ ਜਾਣੇ ਜਾਂਦੇ ਭਗਵੰਤ ਮਾਨ ਨੇ ਇਸ ਟੈਸਟ ‘ਤੇ ਚੁਟਕੀ ਲਈ ਸੀ। ਮਾਨ ਦਾ ਕਹਿਣਾ ਸੀ ਕਿ ਉਹ ਦੁਆ ਕਰਦੇ ਹਨ ਕਿ ਜਿਵੇਂ ਦੇਸ਼ ਦੀ ਜੀ. ਡੀ. ਪੀ. ਨੈਗੇਟਿਵ ਜਾ ਰਹੀ ਹੈ, ਉਸੇ ਤਰ੍ਹਾਂ ਉਨ੍ਹਾਂ ਦੀ ਕੋਰੋਨਾ ਰਿਪੋਰਟ ਵੀ ਨੈਗੇਟਿਵ ਆਏ।
