ਭਗਵੰਤ ਮਾਨ ਦੇ ਮੁੱਖ ਮੰਤਰੀ ਅਹੁਦੇ ਲਈ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ’ਤੇ
By
Posted on

ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਏ ਵੇਣੂ ਪ੍ਰਸਾਦ ਨੇ ਜਾਣਕਾਰੀ ਦਿੱਤੀ ਕਿ ਖਟਕੜ ਕਲਾਂ ‘ਚ 16 ਮਾਰਚ ਨੂੰ ਮੁੱਖ ਮੰਤਰੀ ਅਹੁਦੇਦਾਰ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ।



ਇਸ ਸਮਾਰੋਹ ‘ਚ 4-5 ਲੱਖ ਲੋਕਾਂ ਦੇ ਆਉਣ ਦੀ ਉਮੀਦ ਹੈ। ਮੁੱਖ ਸਮਾਗਮ ਲਈ ਲਗਭਗ 100 ਏਕੜ ਥਾਂ ਵਿੱਚ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਪਾਰਕਿੰਗ ਲਈ 50 ਏਕੜ ਥਾਂ ਦਾ ਪ੍ਰਬੰਧ ਕੀਤਾ ਗਿਆ ਹੈ।
