News

ਭਗਵੰਤ ਮਾਨ ਦੇ ਸੀਐਮ ਬਣਨ ਤੋਂ ਬਾਅਦ ਲੱਗਿਆ ਪਹਿਲਾ ਧਰਨਾ, ਜਾਣੋ ਕੀ ਹੈ ਮਾਮਲਾ

ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣੇ ਨੂੰ ਅਜੇ ਕੁਝ ਦਿਨ ਹੀ ਹੋਏ ਹਨ। ਮੁੱਖ ਮੰਤਰੀ ਬਣਨ ਤੋਂ ਬਾਅਦ ਸੰਗਰੂਰ ਵਿੱਚ ਭਗਵੰਤ ਮਾਨ ਦੇ ਘਰ ਦੇ ਸਾਹਮਣੇ ਪਹਿਲਾ ਧਰਨਾ ਦਿੱਤਾ ਗਿਆ ਹੈ। ਪੰਥਕ ਚੇਤਨਾ ਲਹਿਰ ਦੇ ਪ੍ਰਧਾਨ ਪੁਰਸ਼ੋਤਮ ਸਿੰਘ ਫੱਗੂਵਾਲਾ ਵੱਲੋਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਤੋਂ ਬਾਹਰਲੇ ਲੋਕਾਂ ਨੂੰ ਰਾਜ ਸਭਾ ਲਈ ਨੁਮਾਇੰਦੇ ਲਏ ਜਾਣ ਦੇ ਖਿਲਾਫ਼ ਧਰਨਾ ਦਿੱਤਾ ਗਿਆ ਹੈ।

ਪੁਰਸ਼ੋਤਮ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਵੱਲੋਂ ਰਾਜ ਸਭਾ ਲਈ ਨਾਮਜ਼ਦ ਕੀਤੇ ਗਏ ਪੰਜ ਚਿਹਰਿਆਂ ਦਾ ਪੰਜਾਬ ਲਈ ਕੋਈ ਯੋਗਦਾਨ ਨਹੀਂ ਹੈ। ਉਹਨਾਂ ਕਿਹਾ ਕਿ ਉਹ ਭਾਜਪਾ ਅਤੇ ਆਰਐਸਐਸ ਨਾਲ ਜੁੜੇ ਹੋਏ ਵਰਕਰ ਹਨ ਅਤੇ ਰਾਜ ਸਭਾ ਵਿੱਚ ਪੰਜਾਬ ਸਰਕਾਰ, ਆਮ ਆਦਮੀ ਪਾਰਟੀ ਉਹਨਾਂ ਨੂੰ ਭੇਜ ਕੇ ਭਾਜਪਾ ਦਾ ਸਮਰਥਨ ਕਰ ਰਹੀ ਹੈ।

Click to comment

Leave a Reply

Your email address will not be published.

Most Popular

To Top