News

ਭਗਵੰਤ ਮਾਨ ਨੇ ਆਪ ਪਾਰਟੀ ਦੇ ਕਾਰਕੁੰਨਾਂ ਨਾਲ ਕੀਤੀ ਮੁਲਾਕਾਤ, ਛਿੜੀ ਚਰਚਾ

ਸਿਆਸੀ ਸਰਗਰਮੀਆਂ ਤੋਂ ਦੂਰ ਰਹਿ ਰਹੇ ਭਗਵੰਤ ਮਾਨ ਵੱਲੋਂ ਅੱਜ ‘ਆਪ’ ਪਾਰਟੀ ਦੇ ਕਾਰਕੁੰਨਾਂ ਨਾਲ ਮੁਲਾਕਾਤ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਹ ਗੱਲ ਚਰਚਾ ਦਾ ਵਿਸ਼ਾ ਬਣ ਗਈ ਹੈ ਕਿ ਭਗਵੰਤ ਮਾਨ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਹਨ। ਆਮ ਆਦਮੀ ਪਾਰਟੀ ਵਿੱਚ ਮੁੱਖ ਮੰਤਰੀ ਉਮੀਦਵਾਰ ਦੇ ਚਿਹਰੇ ਨੂੰ ਲੈ ਕੇ ਸ਼ਸ਼ੋਪੰਜ ਬਣਿਆ ਹੋਇਆ ਹੈ।

May be an image of 7 people, beard, people standing and indoor

ਸਿਆਸੀ ਮਾਹਰਾਂ ਮੁਤਾਬਕ ਭਗਵੰਤ ਮਾਨ ਦੇ ਨਾਂ ’ਤੇ ਪਾਰਟੀ ਵਿੱਚ ਸਹਿਮਤੀ ਨਹੀਂ ਬਣ ਪਾ ਰਹੀ। ਅੱਜ ਦੀਆਂ ਤਸਵੀਰਾਂ ਵੇਖ ਲੱਗ ਰਿਹਾ ਹੈ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਨਾਰਾਜ਼ਗੀ ਸ਼ਾਇਦ ਦੂਰ ਹੋ ਗਈ ਹੋਵੇ ਤੇ ਉਹਨਾਂ ਨੇ ਚੋਣ ਪ੍ਰਚਾਰ ਦਾ ਮੰਨ ਬਣਾ ਲਿਆ ਹੋਵੇ। ਦੱਸ ਦਈਏ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਘਮਾਸਾਨ ਜਾਰੀ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਲਗਾਤਾਰ ਪੰਜਾਬ ਦੀਆਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਉਹਨਾਂ ਵੱਲੋਂ 6 ਹੋਰ ਉਮੀਦਵਾਰਾਂ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਸੁਖਬੀਰ ਬਾਦਲ ਵੱਲੋਂ ਐਲਾਨੇ ਗਏ ਇਹਨਾਂ ਉਮੀਦਵਾਰਾਂ ਵਿੱਚ ਮੌੜ ਮੰਡੀ ਤੋਂ ਜਗਮੀਤ ਸਿੰਘ ਬਰਾੜ, ਤਲਵੰਡੀ ਸਾਬੋ ਤੋਂ ਜੀਤਮਹਿੰਦਰ ਸਿੰਘ ਸਿੱਧੂ, ਜੈਤੋਂ ਤੋਂ ਸੂਬਾ ਸਿੰਘ, ਕੋਟਕਪੂਰਾ ਤੋਂ ਮਨਤਾਰ ਸਿੰਘ ਬਰਾੜ ਨੂੰ ਉਮੀਦਵਾਰ ਐਲਾਨਿਆ ਹੈ। ਸ੍ਰੀ ਮੁਕਤਸਰ ਸਾਹਿਬ ਤੋਂ ਰੋਜ਼ੀ ਬਰਕੰਦੀ ਅਤੇ ਫ਼ਰੀਦਕੋਟ ਵਿਧਾਨ ਸਭਾ ਹਲਕੇ ਤੋਂ ਪਰਮਬੰਸ ਸਿੰਘ ਰੋਮਾਣਾ ਵਿਧਾਨ ਸਭਾ ਦੇ ਉਮੀਦਵਾਰ ਹੋਣਗੇ।

Click to comment

Leave a Reply

Your email address will not be published.

Most Popular

To Top