ਭਗਵੰਤ ਮਾਨ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਮੋਦੀ ਸਰਕਾਰ ਨੂੰ ਕੀਤੀ ਅਪੀਲ

ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਦਿੱਲੀ ਦੀਆਂ ਬਰੂਹਾਂ ‘ਤੇ ਲਗਾਤਾਰ ਸੰਘਰਸ਼ ਕਰ ਰਹੇ ਹਨ। ਕਿਸਾਨ ਪਿਛਲੇ ਸਾਲ ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਹਨ। ਅਜਿਹੇ ‘ਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਚਾਰ ਮਹੀਨੇ ਬਾਅਦ ਸਰਕਾਰ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਲਈ ਅਪੀਲ ਕੀਤੀ ਹੈ।

ਉੱਥੇ ਹੀ ਹੁਣ ਇਸ ਮਾਮਲੇ ‘ਚ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਕਰੀਬ 6 ਮਹੀਨੇ ਪੂਰੇ ਹੋਣ ਜਾ ਰਹੇ ਹਨ ਜਿਸ ਵਿੱਚ ਕਿਸਾਨ ਆਪਣੇ 470 ਸਾਥੀਆਂ ਨੂੰ ਗਵਾ ਚੁੱਕੇ ਹਨ।
ਅਜਿਹੇ ‘ਚ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਮੁੜ ਤੋਂ ਗੱਲਬਾਤ ਕਰਕੇ ਖੇਤੀ ਕਾਨੂੰਨ ਰੱਦ ਕਰਨ ਲਈ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ। ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਕੇ ਖੇਤੀ ਕਾਨੂੰਨਾਂ ਤੇ ਮੁੜ ਗੱਲਬਾਤ ਸ਼ੁਰੂ ਕਰਨ ਲਈ ਅਪੀਲ ਕੀਤੀ ਹੈ। ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ 22 ਜਨਵਰੀ ਤੋਂ ਬਾਅਦ ਕੋਈ ਗੱਲਬਾਤ ਨਹੀਂ ਹੋਈ ਹੈ।
ਹੁਣ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਪਹਿਲਕਦਮੀ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਮੰਗ ਕੀਤੀ ਹੈ। ਦਸ ਦਈਏ ਕਿ ਕਿਸਾਨ ਪਿਛਲੇ ਸਾਲ ਨਵੰਬਰ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹੋਏ ਹਨ।
ਪਿਛਲੇ ਸਾਲ ਨਵੰਬਰ ਤੋਂ ਅੰਦੋਲਨ ਕਰ ਰਹੀਆਂ 40 ਤੋਂ ਵੱਧ ਕਿਸਾਨ ਜਥੇਬੰਦੀਆਂ ਦੀ ਸਾਂਝੀ ਜਥੇਬੰਦੀ ਸੰਯੁਕਤ ਕਿਸਾਨ ਮੋਰਚਾ ਚਾਰ ਮਹੀਨੇ ਬਾਅਦ ਸਰਕਾਰ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਲਈ ਤਿਆਰ ਹੈ।
