News

ਭਗਵੰਤ ਮਾਨ ਨੇ ਕੈਪਟਨ ਤੇ ਮੋਦੀ ਨੂੰ ਸੁਣਾਈਆਂ ਖਰੀਆਂ ਖਰੀਆਂ, ‘ਕੁਰਸੀ ਦੀ ਛੱਡੋ ਲੜਾਈ’

ਪੰਜਾਬ ‘ਚ ਕੋਰੋਨਾ ਦੇ ਵੱਧਦੇ ਮਾਮਲੇ ਦੇਖ ਕੇ ਵਿਰੋਧੀ ਪਾਰਟੀਆਂ ਕੈਪਟਨ ਸਰਕਾਰ ਨੂੰ ਘੇਰ ਰਹੀਆਂ ਹਨ। ਉਹਨਾਂ ਵੱਲੋਂ ਕੈਪਟਨ ਸਰਕਾਰ ‘ਤੇ ਸਵਾਲ ਚੁੱਕੇ ਜਾ ਰਹੇ ਹਨ। ਅਜਿਹੇ ‘ਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਸਥਿਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰਾਮਵੀਰ ਨਾਲ ਸੰਗਰੂਰ ‘ਚ ਮੁਲਾਕਾਤ ਕੀਤੀ ਗਈ।

SYL row: Amarinder requests Modi to facilitate talks with Haryana |  Hindustan Times

ਇਸ ਦੌਰਾਨ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਨੂੰ ਮੁੱਖ ਮੰਤਰੀ ਦੀ ਲੋੜ ਹੈ ਪਰ ਕੈਪਟਨ ਅਮਰਿੰਦਰ ਸਿੰਘ ਮਹਿਲਾਂ ’ਚ ਬੈਠੇ ਹਨ, ਜਦਕਿ ਕਾਂਗਰਸ ਦੇ ਮੰਤਰੀ ਤੇ ਵਿਧਾਇਕ ਕੁਰਸੀ ਹਥਿਆਉਣ ਲਈ ਲੜਾਈ ਕਰ ਰਹੇ ਹਨ। ਉਹਨਾਂ ਰਾਜਨੀਤੀ ਆਗੂਆਂ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਕੋਰੋਨਾ ਮਹਾਂਮਾਰੀ ‘ਚ ਲੋਕਾਂ ਦਾ ਸਾਥ ਦੇਣ ਦੀ ਅਪੀਲ ਕੀਤੀ।

ਭਗਵੰਤ ਮਾਨ ਨੇ ਇਲਜ਼ਾਮ ਲਾਇਆ ਕਿ ਪੰਜਾਬ ਦੇ ਲੋਕ ਹਸਪਤਾਲਾਂ ’ਚ ਬੈੱਡ, ਦਵਾਈਆਂ, ਆਕਸੀਜਨ ਲਈ ਲੜਾਈ ਲੜ ਰਹੇ ਹਨ ਅਤੇ ਸਰਕਾਰ ਪਿੰਡਾਂ ’ਚ ਮਰ ਰਹੇ ਲੋਕਾਂ ਦੀ ਪੂਰੀ ਜਾਣਕਾਰੀ ਨਹੀਂ ਦੇ ਰਹੀ। ਮਾਨ ਨੇ ਕਿਹਾ ਕਿ, “ਪੰਜਾਬ ਸਰਕਾਰ ਦਾ ਮਿਸ਼ਨ ਫਤਿਹ ਫੇਲ੍ਹ ਹੋ ਚੁੱਕਾ ਹੈ ਅਤੇ ਮਰੀਜ਼ਾਂ ਨੂੰ ਮਿਸ਼ਨ ਫਤਿਹ ਤਹਿਤ ਕੋਈ ਕਿੱਟ ਨਹੀਂ ਮਿਲ ਰਹੀ।”

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ, “ਸਰਕਾਰੀ ਹਸਪਤਾਲਾਂ ’ਚ ਪਏ ਵੈਂਟੀਲੇਟਰ ਕਬਾੜ ਬਣ ਰਹੇ ਹਨ, ਉਨ੍ਹਾਂ ਨੂੰ ਚਲਾਉਣ ਲਈ ਵੀ ਸਰਕਾਰ ਕੋਲ ਪੂਰੇ ਪੁਖਤਾ ਪ੍ਰਬੰਧ ਨਹੀਂ।” ਦੱਸ ਦਈਏ ਕਿ ਪੰਜਾਬ ‘ਚ ਲਗਾਤਾਰ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਲੈ ਕੇ ਭਗਵੰਤ ਮਾਨ ਨੇ ਕਿਹੈ ਕਿ ਅੱਜ ਪੰਜਾਬ ਦੀ ਸਥਿਤੀ ਗੰਭੀਰ ਬਣੀ ਹੋਈ ਹੈ।

ਸਰਕਾਰ ਨੂੰ ਲੋਕਾਂ ਦੀ ਸਿਹਤ ਵੱਲ ਧਿਆਨ ਦੇਣ ਦੀ ਲੋੜ ਹੈ ਅਤੇ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਕੁਰਸੀ ਦੀ ਲੜਾਈ ਛੱਡ ਕੇ ਲੋਕਾਂ ਦੀਆਂ ਕੋਰੋਨਾ ਮਹਾਂਮਾਰੀ ਕਾਰਨ ਹੋ ਰਹੀਆਂ ਮੌਤਾਂ ਨੂੰ ਗੰਭੀਰਤਾ ਨਾਲ ਲਵੇ।  

Click to comment

Leave a Reply

Your email address will not be published. Required fields are marked *

Most Popular

To Top