News

ਭਗਵੰਤ ਮਾਨ ਨੇ ਕੈਪਟਨ ‘ਤੇ ਮੋਦੀ ਨਾਲ ਮਿਲੀਭੁਗਤ ਦੇ ਲਾਏ ਇਲਜ਼ਾਮ

ਦਿੱਲੀ ਦੇ ਬਾਰਡਰਾਂ ‘ਤੇ ਕਿਸਾਨ ਸੰਘਰਸ਼ ਲਗਾਤਾਰ ਜਾਰੀ ਹੈ। ਅਜਿਹੇ ‘ਚ ਮੁੜ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਸਾਨਾਂ ਦੇ ਹੱਕ ‘ਚ ਆਪਣੀ ਅਵਾਜ਼ ਬੁਲੰਦ ਕੀਤੀ ਹੈ। ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਣ ਪਹੁੰਚੇ ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਹਾਲਾਂਕਿ 350 ਤੋਂ ਜ਼ਿਆਦਾ ਕਿਸਾਨਾਂ ਦੀ ਜਾਨ ਜਾ ਚੁੱਕੀ ਪਰ ਮੋਦੀ ਸਰਕਾਰ ਨੇ ਇਸਦੇ ਬਾਵਜੂਦ ਵੀ ਖੇਤੀ ਕਾਨੂੰਨ ਰੱਦ ਨਹੀਂ ਕੀਤੇ।

At behest of Modi, Captain did 'drama' on agricultural laws in Vidhan  Sabha: Bhagwant Mann

ਮਾਨ ਨੇ ਇਲਜ਼ਾਮ ਲਾਇਆ ਕਿ ਕੇਂਦਰ ਸਰਕਾਰ ਦੀ ਨੀਅਤ ਸਾਫ਼ ਨਹੀਂ। ਉਹਨਾਂ ਕਿਹਾ ਕਿ ਜੇ ਸਰਕਾਰ ਦੀ ਨੀਅਤ ਸਾਫ਼ ਹੁੰਦੀ ਤਾਂ ਅੱਜ ਕਿਸਾਨ ਸੜਕਾਂ ‘ਤੇ ਨਾ ਬੈਠੇ ਹੁੰਦੇ। ਦਸ ਦਈਏ ਕਿ ਕਿਸਾਨ ਜਥੇਬੰਦੀਆਂ ਵੱਲੋਂ ਹਾਲਾਂਕਿ ਸਿਆਸੀ ਲੀਡਰਾਂ ਨੂੰ ਕਿਸਾਨ ਸੰਘਰਸ਼ ‘ਚ ਸ਼ਾਮਿਲ ਹੋਣ ਤੋਂ ਮਨਾ ਕੀਤਾ ਗਿਆ।

ਪਰ ਇਸ ਦੇ ਬਾਵਜੂਦ ਵੀ ਕਈ ਸਿਆਸੀ ਲੀਡਰ ਕਿਸਾਨ ਸੰਘਰਸ਼ ਦਾ ਸਮਰਥਨ ਕਰਦੇ ਹੋਏ ਨਜ਼ਰ ਆ ਰਹੇ ਹਨ ਅਤੇ ਉਹਨਾਂ ਵੱਲੋਂ ਕਿਸਾਨਾਂ ਦੇ ਹੱਕ ‘ਚ ਅਵਾਜ਼ ਚੁੱਕੀ ਜਾ ਰਹੀ ਹੈ। ਅਜਿਹੇ ‘ਚ ਭਗਵੰਤ ਮਾਨ ਵੱਲੋਂ ਜਿੱਥੇ ਪਾਰਲੀਮੈਂਟ ‘ਚ ਕਿਸਾਨਾਂ ਦੇ ਹੱਕ ‘ਚ ਨਾਅਰੇ ਲਾਏ ਗਏ। ਉੱਥੇ ਹੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦੀ ਗੱਲ ਵੀ ਆਖੀ ਜਾ ਰਹੀ ਹੈ।

Click to comment

Leave a Reply

Your email address will not be published. Required fields are marked *

Most Popular

To Top