Business

ਭਗਵੰਤ ਮਾਨ ਨੇ ਦਿਨ ਚੜ੍ਹਦੇ ਹੀ ਸੁਣਾ ਦਿੱਤੀ ਖੁਸ਼ਖ਼ਬਰੀ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਵੱਲੋਂ ਦਾਨ ‘ਚ ਲਏ ਪ ਲਾ ਜ਼ ਮਾ (ਬਲੱਡ ਸੈੱਲ) ਦੀ ਕੋ ਰੋ ਨਾ ਮਰੀਜ਼ਾਂ ਕੋਲੋਂ 20 ਹਜ਼ਾਰ ਰੁਪਏ ਪ੍ਰਤੀ ਯੂਨਿਟ ਲੈਣ ਸੰਬੰਧੀ ਫ਼ੈਸਲਾ ਵਾਪਸ ਲਏ ਜਾਣ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਇਸ ਨੂੰ ਲੋਕਾਂ ਦੀ ਜਿੱਤ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ‘ਆਪ’ ਸੰਸਦ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਲਾਹ ਦਿੱਤੀ ਕਿ ਉਹ ਆਤਮ-ਚਿੰਤਨ ਕਰਕੇ ਅਜਿਹੇ ਹੋਰ ਦਰਜਨਾਂ ਲੋਕ ਮਾਰੂ ਫ਼ੈਸਲਿਆਂ ‘ਤੇ ਵੀ ਨਜ਼ਰਸਾਨੀ ਕਰਨ ਜਿੰਨਾ ਕਰਕੇ ਪੰਜਾਬ ਦੇ ਲੋਕ ਬੁਰੀ ਤਰਾਂ ਪਿਸ ਰਹੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਰੋਹ ਨੂੰ ਭਾਂਪਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣਾ ਬੇਤੁਕਾ, ਹਾਸੋਹੀਣਾ ਅਤੇ ਤੁਗ਼ਲਕੀ ਫ਼ਰਮਾਨ ਵਾਪਸ ਲੈਣ ਲਈ ਮਜਬੂਰ ਹੋਣਾ ਪੈ ਗਿਆ। ਦੱਸ ਦਈਏ ਕਿ ਸੂਬਾ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਰੋਨਾ ਦੇ ਇਲਾਜ ਲਈ ਰੇਟ ਤੈਅ ਕੀਤੇ ਸੀ। ਇਸ ਮਗਰੋਂ ਰਿਪੋਰਟਾਂ ਆਈਆਂ ਸੀ ਕਿ ਪ੍ਰਾਈਵੇਟ ਹਸਪਤਾਲ ਪਲਾਜ਼ਮਾ ਵੇਚ ਰਹੇ ਹਨ। ਆਮ ਆਦਮੀ ਪਾਰਟੀ ਨੇ ਇਸ ਦਾ ਵਿਰੋਧ ਕਰਦਿਆਂ ਕੈਪਟਨ ਦੀ ਰਿਹਾਇਸ਼ ਸਾਹਮਣੇ ਧ ਰ ਨਾ ਦੇਣ ਦਾ ਐਲਾਨ ਵੀ ਕੀਤਾ ਹੈ। ਇਸ ਬਾਰੇ ਕੈਪਟਨ ਨੇ ਕਿਹਾ ਹੈ ਕਿ ਮਰੀਜ਼ਾਂ ਦੇ ਇਲਾਜ ਲਈ ਪਲਾਜ਼ਮਾਂ ਮੁਫਤ ਮੁਹੱਈਆ ਕਰਵਾਇਆ ਜਾਏਗਾ।

ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਅੰਮ੍ਰਿਤਸਰ ਤੇ ਫਰੀਦਕੋਟ ਵਿੱਚ ਦੋ ਪਲਾਜ਼ਮਾ ਬੈਂਕ ਸਥਾਪਤ ਕਰਨ ਸਬੰਧੀ ਤੇਜ਼ੀ ਨਾਲ ਕਾਰਵਾਈ ਕੀਤੀ ਜਾਵੇ ਤਾਂ ਕਿ ਪਟਿਆਲਾ ਵਿੱਚ ਪਹਿਲਾਂ ਹੀ ਚੱਲ ਰਹੇ ਪਲਾਜ਼ਮਾ ਬੈਂਕ ਨੂੰ ਸਹਾਰਾ ਮਿਲ ਸਕੇ। ਕੈਪਟਨ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਕਿਹਾ ਕਿ ਸਮੂਹ ਜ਼ਿਲ੍ਹਾ ਹਸਪਤਾਲਾਂ ਵਿੱਚ ਲਾਗ ਦੇ ਮਾਮੂਲੀ ਕੇਸਾਂ ਵਾਲੇ ਮਰੀਜ਼ਾਂ ਦੀ ਦੇਖਭਾਲ ਤੇ ਇਲਾਜ ਲਈ 10 ਬੈੱਡ ਸਥਾਪਤ ਕਰਨ ਹਿੱਤ ਢੁਕਵੀਂ ਤਜਵੀਜ਼ ਤਿਆਰ ਕਰਕੇ ਭੇਜੀ ਜਾਵੇ।

Click to comment

Leave a Reply

Your email address will not be published. Required fields are marked *

Most Popular

To Top