ਭਗਵੰਤ ਮਾਨ ਨੇ ਬਾਦਲਾਂ ਅਤੇ ਕੈਪਟਨ ਨੂੰ ਦਿੱਤੀ ਚੁਣੌਤੀ, ਆਜੋ ਆਹਮੋ-ਸਾਹਮਣੇ, ਫੇਰ ਹੋਵੇਗੀ ਸਿੱਧੀ ਗੱਲ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਨਾਲ ਸਿਆਸੀ ਪਾਰਟੀਆਂ ਵੀ ਮੈਦਾਨ ‘ਚ ਹਨ। ਜਿਸ ਦੇ ਚਲਦੇ ਸਿਆਸੀ ਪਾਰੀਆਂ ਵੱਲੋਂ ਕਿਤੇ ਰੈਲੀਆਂ ਕੀਤੀਆਂ ਜਾ ਰਹੀਆਂ ਜਾਂ ਕਿਤੇ ਪ੍ਰੈਸ ਕਾਨਰਫਰੰਸ ਕੀਤੀ ਹੈ। ਪਰ ਦੋਵੇਂ ਹੀ ਸੂਰਤਾਂ ‘ਚ ਸਿਆਸੀ ਪਾਰਟੀਆਂ ਇੱਕ ਦੂਜੇ ਨੂੰ ਘੇਰਨ ‘ਚ ਪਿੱਛੇ ਨਹੀਂ ਛੱਡ ਰਹੇ।

ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਕਾਂਗਰਸ ਤੇ ਸਵਾਲ ਚੁਕਦਿਆਂ ਕਿਹਾ ਕਿ ਜੇ ਵਿਧਾਨ ਸਭਾ ‘ਚ ਖੇਤੀ ਕਾਨੂੰਨਾ ਦੇ ਖਿਲਾਫ ਮਤਾ ਪਾਸ ਕਰ ਦਿੱਤਾ ਗਿਆ ਸੀ ਤਾਂ ਇਸ ਨੂੰ ਕੇਂਦਰ ਨੂੰ ਕਿਓਂ ਨਹੀਂ ਭੇਜਿਆ ਗਿਆ।
ਦੂਜੇ ਪਾਸੇ ਭਗਵੰਤ ਮਾਨ ਨੇ ਖੇਤੀ ਕਾਨੂੰਨ ਨੂੰ ਲੈ ਕੇ ਅਕਾਲੀ ਦਲ ਨੂੰ ਘੇਰਦਿਆਂ ਕਿਹਾ ਕਿ ਪਹਿਲਾਂ ਤਾਂ ਬਿੱਲਾਂ ਦੇ ਸਮਰਥਨ ‘ਚ ਕਿਸਾਨਾਂ ਨੂੰ ਸਮਝਾਉਂਦੇ ਰਹੇ ਬਹੁਤ ਵਧੀਆ ਬਿੱਲ ਹਨ ਪਰ ਬਾਅਦ ‘ਚ ਇਹ ਕਹਿਣਾ ਹੈ ਕਿ ਉਨ੍ਹਾਂ ਨੂੰ ਤਾਂ ਬਿੱਲ ਪੜ੍ਹਾਇਆ ਹੀ ਨਹੀਂ ਗਿਆ।
ਇਹ ਵੀ ਪੜ੍ਹੋ: ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਵੱਡੀ ਖੁਸ਼ਖ਼ਬਰੀ, ਪਾਕਿਸਤਾਨ ਨੇ ਖੋਲ੍ਹਿਆ ਕਰਤਾਰਪੁਰ ਲਾਂਘਾ
ਇਹ ਤਾਂ ਸ਼ਰੇਆਮ ਲੋਕਾਂ ਨੂੰ ਗੁੰਮਰਾਹ ਕਰਨ ‘ਚ ਲੱਗੇ ਹੋਏ ਹਨ। ਇਸੇ ਨਾਲ ਹੀ ਅਕਾਲੀ ਦਲ ਵੱਲੋਂ ਕਿਸਾਨਾਂ ਦੇ ਨਾਲ ਬਰਾਬਰ ਧਰਨੇ ਲਾਉਣ ਬਾਰੇ ਮਾਨ ਨੇ ਇਲਜ਼ਾਮ ਲਾਏ ਕਿ ਅਕਾਲੀ ਦਲ ਕਿਸਾਨਾਂ ਦੇ ਸੰਘਰਸ਼ ਨੂੰ ਫਿਕਾ ਪਾਉਣ ਦੀ ਸਾਜਿਸ਼ ਕਰ ਰਿਹਾ ਹੈ ਇਸ ਤੋਂ ਇਲਾਵਾ ਭਗਵੰਤ ਮਾਨ ਨੇ ਸੁਖਬੀਰ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਡਿਬੇਟ ਕਰਨ ਦੀ ਚੁਣੌਤੀ ਵੀ ਦਿੱਤੀ ਹੈ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਨਾਲ ਜੁੜੀ ਵੱਡੀ ਖ਼ਬਰ, ਉਪ ਮੁੱਖ ਮੰਤਰੀ ਜਾਂ ਸੂਬਾ ਪ੍ਰਧਾਨ ਬਣਾਉਣ ਬਾਰੇ ਵਿਚਾਰ: ਸੂਤਰ
ਦੱਸ ਦਈਏ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਜਿੱਥੇ ਲਗਾਤਾਰ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖਿਲਾਫ ਸੰਘਰਸ਼ ਵਿੱਢਿਆ ਹੋਇਆ ਹੈ ਉਥੇ ਹੀ ਸਿਆਸੀ ਪਾਰਟੀਆਂ ਕਿਸਾਨਾਂ ਦੇ ਨਾਲ ਖੜੇ ਰਹਿਣ ਦਾ ਦਾਅਵਾ ਕਰ ਰਹੀਆਂ ਹਨ।
ਜੇ ਗੱਲ ਕਰੀਏ ਆਮ ਅਦਮੀ ਪਾਰਟੀ ਦੀ ਤਾਂ ਉਨ੍ਹਾਂ ਵੱਲੋਂ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਾਈ ‘ਗ੍ਰਾਮ ਸਭਾ ਬੁਲਾਓ ਪਿੰਡ ਬਚਾਓ’ ਦੀ ਮੁਹਿੰਮ ਸ਼ੁਰੂ ਕੀਤੀ ਗਈ ਜਿਸ ‘ਚ ਇਨ੍ਹਾਂ ਕਾਨੂੰਨਾਂ ਵਿਰੁੱਧ ਮਤਾ ਪਾ ਕੇ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
