ਭਗਵੰਤ ਮਾਨ ਬਣੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
By
Posted on

ਭਗਵੰਤ ਮਾਨ ਨੇ ਅੱਜ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਗਵੰਤ ਮਾਨ ਨੂੰ ਵਧਾਈ ਦਿੱਤੀ ਹੈ।ਉਹਨਾਂ ਨੇ ਟਵੀਟ ਕਰਕੇ ਕਿਹਾ ਕਿ, ਸ਼੍ਰੀ ਭਗਵੰਤ ਮਾਨ ਜੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਲਈ ਬਹੁਤ ਬਹੁਤ ਮੁਬਾਰਕਾਂ।

ਪੰਜਾਬ ਦੇ ਵਿਕਾਸ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਾਂਗੇ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਭਗਵੰਤ ਮਾਨ ਨੂੰ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਨ ਤੇ ਵਧਾਈ ਦਿੱਤੀ ਹੈ।
ਉਹਨਾਂ ਨੇ ਟਵੀਟ ਕਰਕੇ ਭਗਵੰਤ ਮਾਨ ਨੂੰ ਵਧਾਈ ਦਿੱਤੀ ਹੈ। ਉਹਨਾਂ ਲਿਖਿਆ, ਭਗਵੰਤ ਮਾਨ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਨ ‘ਤੇ ਬਹੁਤ ਬਹੁਤ ਵਧਾਈਆਂ ਅਤੇ ਸ਼ੁਭਕਾਮਨਾਵਾਂ। ਮੈਨੂੰ ਯਕੀਨ ਹੈ ਕਿ ਤੁਹਾਡੀ ਅਗਵਾਈ ਵਿੱਚ ਪੰਜਾਬ ਵਿੱਚ ਖੁਸ਼ਹਾਲੀ ਪਰਤੇਗੀ, ਬਹੁਤ ਤਰੱਕੀ ਹੋਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ। ਪਰਮਾਤਮਾ ਤੁਹਾਡੇ ਨਾਲ ਹੈ।
