ਭਗਵੰਤ ਮਾਨ ਸਰਕਾਰ ਐਕਸ਼ਨ ’ਚ, ਬਠਿੰਡਾ ਦੇ ਆਰਟੀਏ ਬਲਵਿੰਦਰ ਸਿੰਘ ਨੂੰ ਕੀਤਾ ਮੁਅੱਤਲ

ਪੰਜਾਬ ਸਰਕਾਰ ਵੱਲੋਂ ਬਠਿੰਡਾ ਦੇ ਆਰਟੀਏ ਬਲਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਬੱਸ ਪਰਮਿਟ ਜਾਰੀ ਕਰਨ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਗਈ ਹੈ।

ਕਾਂਗਰਸ ਸਰਕਾਰ ਵੇਲੇ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਵੱਧ ਪਰਮਿਟ ਜਾਰੀ ਕੀਤੇ ਗਏ ਸਨ। ਕੁਝ ਦਿਨ ਪਹਿਲਾਂ ਟਰਾਂਸਪੋਰਟ ਮੰਤਰੀ ਨੇ ਦੌਰਾ ਕੀਤਾ ਸੀ। ਲੀ ਸਰਕਾਰ ਦੇ ਕਾਰਜਕਾਲ ‘ਚ ਵੱਧ ਪਰਮਿਟ ਜਾਰੀ ਕਰਨ ਦੇ ਮਾਮਲੇ ‘ਚ ਆਰ. ਟੀ. ਏ. ਅਫ਼ਸਰ ਬਲਵਿੰਦਰ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਦੱਸ ਦਈਏ ਕਿ ਸਾਬਕਾ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਦੇ ਸਮੇਂ ਤੋਂ ਹੀ ਬੱਸ ਪਰਮਿਟ ਦਾ ਮੁੱਦਾ ਭਖਿਆ ਹੋਇਆ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 16 ਮਈ ਨੂੰ ਆਰ. ਟੀ. ਏ. ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਸੀ, ਜਿਸ ਦੌਰਾਨ ਉਨ੍ਹਾਂ ਵੱਲੋਂ ਪਰਮਿਟਾਂ ਅਤੇ ਬੱਸਾਂ ਦੇ ਟਾਈਮ-ਟੇਬਲ ਵਿਚ ਕੁਝ ਬੇਨਿਯਮੀਆਂ ਪਾਈਆਂ ਗਈਆਂ ਸਨ।
ਉਸ ਸਮੇਂ ਉਨ੍ਹਾਂ ਨੇ ਪ੍ਰਮੁੱਖ ਸਕੱਤਰ (ਟਰਾਂਸਪੋਰਟ) ਵਿਕਾਸ ਗਰਗ ਨੂੰ ਇਸ ਮਾਮਲੇ ਦੀ ਜਾਂਚ ਕਰਕੇ ਇਕ ਹਫ਼ਤੇ ਵਿੱਚ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਸਨ। ਰਿਪੋਰਟ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ ਹੈ।
