ਭਗਵੰਤ ਮਾਨ ਸਰਕਾਰ ਦੀ ਕੈਬਨਿਟ ਬੈਠਕ ਅੱਜ, ਹੋ ਸਕਦੇ ਨੇ ਵੱਡੇ ਐਲਾਨ
By
Posted on

ਪੰਜਾਬ ਸਰਕਾਰ ਦੀ ਕੈਬਨਿਟ ਬੈਠਕ ਵੀਰਵਾਰ ਸ਼ਾਮ 4 ਵਜੇ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਇਸ ਬੈਠਕ ਦੌਰਾਨ ਅਹਿਮ ਮੁੱਦਿਆਂ ‘ਤੇ ਸਰਕਾਰ ਦੀ ਨਜ਼ਰ ਰਹੇਗੀ। ਦੱਸਿਆ ਜਾ ਰਿਹਾ ਹੈ ਕਿ ਕੈਬਨਿਟ ਬੈਠਕ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਵੱਡੇ ਐਲਾਨ ਕੀਤੇ ਜਾ ਸਕਦੇ ਹਨ।

ਇਸ ਤੋਂ ਇਲਾਵਾ ਸੰਗਰੂਰ ‘ਚ ਧਰਨਾ ਦੇ ਰਹੇ ਪੁਲਸ ਭਰਤੀ ਦੇ ਬੇਰੁਜ਼ਗਾਰਾਂ ‘ਤੇ ਵੀ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ। ਇਹ ਵੀ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਸੂਬੇ ‘ਚ ਬਿਜਲੀ ਦੀਆਂ ਮੁਫ਼ਤ ਯੂਨਿਟਾਂ ‘ਤੇ ਵੀ ਸਰਕਾਰ ਦੀ ਨਜ਼ਰ ਰਹੇਗੀ ਅਤੇ ਇਸ ਬਾਰੇ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ।
