ਭਗਵੰਤ ਮਾਨ ਸਰਕਾਰ ਨੇ ਭੱਠਿਆਂ ਲਈ 20 ਫ਼ੀਸਦੀ ਪਰਾਲੀ ਵਰਤਣਾ ਕੀਤਾ ਲਾਜ਼ਮੀ  

 ਭਗਵੰਤ ਮਾਨ ਸਰਕਾਰ ਨੇ ਭੱਠਿਆਂ ਲਈ 20 ਫ਼ੀਸਦੀ ਪਰਾਲੀ ਵਰਤਣਾ ਕੀਤਾ ਲਾਜ਼ਮੀ  

ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਇਸ ਦਿਸ਼ਾ ਵਿੱਚ ਅਹਿਮ ਕਦਮ ਚੁਕਦਿਆਂ ਸੂਬੇ ਭਰ ਵਿੱਚ ਇੱਟਾਂ ਦੇ ਭੱਠੇ ਵਾਲਿਆਂ ਲਈ ਬਾਲਣ ਵਾਸਤੇ ਪਰਾਲੀ ਨੂੰ 20 ਫ਼ੀਸਦੀ ਬਾਲਣ ਵਜੋਂ ਵਰਤਣ ਲਈ ਲਾਜ਼ਮੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

Bhagwant Mann-Led Punjab Govt Scraps Textile Project Near Forest Amid  Protests

ਇੱਕ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਵਾਤਾਵਾਰਨ ਅਤੇ ਸਾਇੰਸ ਤਕਨਾਲੋਜੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤਹਿਤ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਕਿ ਇੱਟਾਂ ਦੇ ਭੱਠੇ ਵਾਲੇ ਪਰਾਲੀ ਦੀਆਂ ਗਿੱਟੀਆਂ ਨੂੰ 20 ਫ਼ੀਸਦੀ ਬਾਲਣ ਵਜੋਂ ਲਾਜ਼ਮੀ ਇਸਤੇਮਾਲ ਕਰਨ।

ਉਹਨਾਂ ਕਿਹਾ ਕਿ ਇਸ ਨਵੇਂ ਪ੍ਰਬੰਧਨ ਦੀ ਤਿਆਰੀ ਲਈ ਭੱਠਾ ਮਾਲਕਾਂ ਨੂੰ ਛੇ ਮਹੀਨੇ ਦਾ ਸਮਾਂ ਦਿੱਤਾ ਗਿਆ ਹੈ ਤੇ 1 ਮਈ 2023 ਤੋਂ ਬਾਅਦ ਇਹਨਾਂ ਹਦਾਇਤਾਂ ਨੂੰ ਲਾਗੂ ਨਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ। ਮੀਤ ਹੇਅਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਪਰਾਲੀ ਪ੍ਰਬੰਧਨ ਵਿੱਚ ਮਦਦ ਕਰਨ ਅਤੇ ਪਰਾਲੀ ਨੂੰ ਸਾੜਨ ਨਾਲ ਹੁੰਦੇ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਇਨ ਸੀਟੂ ਤੇ ਐਕਸ ਸੀਟੂ ਕੰਮ ਕੀਤੇ ਜਾ ਰਹੇ ਹਨ।

ਮੀਤ ਹੇਅਰ ਨੇ ਕਿਹਾ ਕਿ ਨਵੇਂ ਫੈਸਲੇ ਤਹਿਤ ਇੱਟਾਂ ਦੇ ਭੱਠਿਆਂ ਵਿੱਚ ਪਰਾਲੀ ਦੀ ਬਾਲਣ ਵਜੋਂ 20 ਫੀਸਦੀ ਵਰਤੋਂ ਨਾਲ ਪਰਾਲੀ ਦੇ ਪ੍ਰਬੰਧਨ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਨੂੰ ਵੀ ਪਰਾਲੀ ਵੇਚ ਕੇ ਆਰਥਿਕ ਮੱਦਦ ਵੀ ਮਿਲੇਗੀ। ਉਨ੍ਹਾਂ ਕਿਹਾ ਕਿ ਨਵੇਂ ਪ੍ਰਬੰਧਨ ਲਈ ਵਾਤਾਵਰਣ ਤੇ ਸਾਇੰਸ ਤਕਨਾਲੋਜੀ ਵਿਭਾਗ ਵੱਲੋਂ ਇੱਟਾਂ ਦੇ ਭੱਠਿਆਂ ਵਾਲਿਆਂ ਲਈ ਹਰ ਤਕਨੀਕੀ ਮੱਦਦ ਮੁਹੱਈਆ ਕਰਵਾਈ ਜਾਵੇਗੀ।

Leave a Reply

Your email address will not be published.