ਭਰਤੀ ਪ੍ਰਕਿਰਿਆ ਲਈ ਪੇਪਰ ਲੈਣ ਦਾ ਨੌਜਵਾਨਾਂ ਨੇ ਕੀਤਾ ਵਿਰੋਧ, ਟੈਂਕੀ ’ਤੇ ਚੜ ਕੀਤਾ ਪ੍ਰਦਰਸ਼ਨ

 ਭਰਤੀ ਪ੍ਰਕਿਰਿਆ ਲਈ ਪੇਪਰ ਲੈਣ ਦਾ ਨੌਜਵਾਨਾਂ ਨੇ ਕੀਤਾ ਵਿਰੋਧ, ਟੈਂਕੀ ’ਤੇ ਚੜ ਕੀਤਾ ਪ੍ਰਦਰਸ਼ਨ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚੋਂ ਧਰਨੇ ਪ੍ਰਦਰਸ਼ਨਾਂ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਗਿਆ ਸੀ, ਪਰ ਸੂਬੇ ਦੇ ਹਾਲਾਤ ਅਜੇ ਸੁਧਰਦੇ ਨਜ਼ਰ ਨਹੀਂ ਆ ਰਹੇ। ਪਟਿਆਲਾ ਵਿੱਚ ਬੇਰੁਜ਼ਗਾਰ ਲਾਇਨਮੈਨਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ ਉੱਥੇ ਹੀ ਕੁੱਝ ਨੌਜਵਾਨਾਂ ਨੇ ਪਾਣੀ ਵਾਲੀ ਟੈਂਕੀ ਤੇ ਚੜ ਕੇ ਰੋਸ ਪ੍ਰਦਰਸ਼ਨ ਕੀਤਾ ਹੈ।

ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੇ ਕਿਹਾ ਕਿ ਵਿਭਾਗ ਦੀ ਭਰਤੀ ਪਹਿਲਾਂ ਪੇਪਰ ਲਏ ਤੋਂ ਬਿਨਾਂ ਕੀਤੀ ਜਾਂਦੀ ਸੀ, ਪਰ ਇਸ ਵਾਰ ਭਰਤੀ ਲਈ ਪੇਪਰ ਲਿਆ ਜਾ ਰਿਹਾ, ਜਿਸ ਨੂੰ ਰੱਦ ਕਰਵਾਉਣ ਲਈ ਓਹ ਪਿਛਲੇ ਲਈ ਦਿਨਾਂ ਤੋਂ ਧਰਨਾ ਦੇ ਰਹੇ ਹਨ। ਓਹਨਾਂ ਕਿਹਾ ਕਿ ਅਧਿਕਾਰੀਆਂ ਵੱਲੋਂ ਓਹਨਾਂ ਦੀ ਮੁੱਖ ਮੰਤਰੀ ਨਾਲ ਮੁਲਾਕਾਤ ਕਰਵਾਉਣ ਦਾ ਵਾਅਦਾ ਕੀਤਾ ਗਿਆ ਸੀ, ਪਰ ਉਹਨਾਂ ਦੀ ਅਜੇ ਮੁਲਾਕਾਤ ਨਹੀਂ ਕਰਵਾਈ ਗਈ।

ਓਹਨਾਂ ਅੱਗੇ ਕਿਹਾ ਕਿ ਜੇਕਰ ਭਰਤੀ ਪ੍ਰਕਿਰਿਆ ਲਈ ਲਿਆ ਜਾ ਰਿਹਾ ਪੇਪਰ ਰੱਦ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਚ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਸਰਕਾਰਾਂ ਵੱਲੋਂ ਬੇਰੁਜਗਾਰਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਜਾਂਦਾ ਹੈ ਪਰ ਫਿਰ ਵੀ ਲੋਕਾਂ ਨੂੰ ਆਪਣੀਆਂ ਮੰਗਾ ਮਨਵਾਉਣ ਲਈ ਸੰਘਰਸ਼ ਦਾ ਰਸਤਾ ਹੀ ਅਪਣਾਉਣਾ ਪੈਂਦਾ ਹੈ। ਧਰਨਾ ਦੇ ਰਹੇ ਨੌਜਵਾਨਾਂ ਵੱਲੋਂ ਤਿੱਖਾ ਸੰਘਰਸ਼ ਕਰਨ ਦਾ ਐਲਾਨ ਕਰ ਦਿੱਤਾ ਗਿਆ।

Leave a Reply

Your email address will not be published.