Punjab

ਭਾਈ ਲੌਂਗੋਵਾਲ ਨੇ ਸਤਿਕਾਰ ਕਮੇਟੀਆਂ ’ਤੇ ਕੀਤਾ ਪਲਟਵਾਰ, ਵੱਖ-ਵੱਖ ਥਾਵਾਂ ਤੋਂ ਚੁੱਕੇ ਪਾਵਨ ਸਰੂਪਾਂ ਦਾ ਮੰਗਿਆ ਹਿਸਾਬ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਂ ’ਤੇ ਬਣੀਆਂ ਸਤਿਕਾਰ ਕਮੇਟੀਆਂ ਅਤੇ ਕੁਝ ਹੋਰ ਲੋਕਾਂ ਵੱਲੋਂ 14 ਸਤੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਕੱਠ ਕਰਨ ਦੇ ਐਲਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਰੁੱਧ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ਬਾਰੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।

ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਪਾਵਨ ਇਤਿਹਾਸਕ ਅਸਥਾਨ ਹੈ ਅਤੇ ਇਸ ਦੀ ਇਕ ਮਰਯਾਦਾ ਹੈ। ਇੱਥੇ ਵਿਰੋਧ ਪ੍ਰਦਰਸ਼ਨਾਂ ਦੀ ਕਿਸੇ ਨੂੰ ਵੀ ਆਗਿਆ ਨਹੀਂ ਹੈ। ਉਨ੍ਹਾਂ ਸਤਿਕਾਰ ਕਮੇਟੀਆਂ ਨੂੰ ਸਵਾਲ ਕੀਤਾ ਕਿ ਪਾਵਨ ਸਰੂਪਾਂ ਦੇ ਸੰਜੀਦਾ ਮਾਮਲੇ ਤੇ ਸਿਆਸਤ ਕਰਨ ਦੀ ਥਾਂ ਕੌਮ ਨੂੰ ਇਹ ਦੱਸਣ ਕਿ ਜਿਹੜੇ ਪਾਵਨ ਸਰੂਪ ਉਨ੍ਹਾਂ ਵੱਲੋਂ ਵੱਖ-ਵੱਖ ਥਾਵਾਂ ਤੋਂ ਚੁੱਕੇ ਗਏ, ਉਹ ਕਿਥੇ ਹਨ।

ਕੇਂਦਰ ਸਰਕਾਰ ਨੇ ਪੰਜਾਬ ਨੂੰ 63825 ਲੱਖ ਰੁਪਏ ਦੀ ਭੇਜੀ ਗ੍ਰਾਂਟ

ਇਸ ਦੇ ਨਾਲ ਹੀ ਸਤਿਕਾਰ ਕਮੇਟੀਆਂ ਨਿਸ਼ਾਨ ਸਾਹਿਬ, ਪਾਲਕੀਆਂ, ਪੀੜ੍ਹੇ, ਕੀਮਤੀ ਰੁਮਾਲਿਆਂ ਆਦਿ ਦਾ ਵੀ ਹਿਸਾਬ ਸੰਗਤ ਸਾਹਮਣੇ ਰੱਖਣ। ਭਾਈ ਲੌਂਗੋਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਅਪੀਲ ਕੀਤੀ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਂ ’ਤੇ ਬਣੀਆਂ ਸਤਿਕਾਰ ਕਮੇਟੀਆਂ ਪਾਸੋਂ ਪਾਵਨ ਸਰੂਪਾਂ ਦਾ ਹਿਸਾਬ ਲੈਣ।

DGP ਸੁਮੇਧ ਸੈਣੀ ਨੂੰ ਲੈ ਕੇ ਸਿਮਰਜੀਤ ਬੈਂਸ ਨੇ CM ਨੂੰ ਲਿਖੀ ਚਿੱਠੀ, ਕਮਿਸ਼ਨ ਬਿਠਾਉਣ ਦੀ ਕੀਤੀ ਮੰਗ

ਇਸ ਕਾਰਜ ਲਈ ਜਥੇਦਾਰ ਸਾਹਿਬ ਇਕ ਕਮੇਟੀ ਬਣਾਉਣ, ਜੋ ਹੁਣ ਤੱਕ ਸਤਿਕਾਰ ਕਮੇਟੀਆਂ ਵੱਲੋਂ ਵੱਖ-ਵੱਖ ਥਾਵਾਂ ਤੋਂ ਚੁੱਕੇ ਪਾਵਨ ਸਰੂਪਾਂ ਤੇ ਹੋਰ ਸਮਾਨ ਦਾ ਵੇਰਵਾ ਲੈ ਕੇ ਜਨਤਕ ਕਰੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਬਲੀਕੇਸ਼ਨ ਵਿਭਾਗ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਜੋ ਪਾਵਨ ਸਰੂਪ ਸੰਗਤ ਨੂੰ ਦੇਣ ਉਪਰੰਤ ਕਰਮਚਾਰੀਆਂ ਵੱਲੋਂ ਭੇਟਾ ਦਫ਼ਤਰ ਜਮ੍ਹਾਂ ਨਹੀਂ ਕਰਵਾਈ ਗਈ, ਉਸ ਨਾਲ ਸਬੰਧਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਥਾਪਤ ਜਾਂਚ ਕਮਿਸ਼ਨ ਦੀ ਰਿਪੋਰਟ ਅਨੁਸਾਰ ਹਰ ਦੋਸ਼ੀ ’ਤੇ ਕਾਰਵਾਈ ਕੀਤੀ ਗਈ ਹੈ। ਪਰੰਤੂ ਸ਼੍ਰੋਮਣੀ ਕਮੇਟੀ ਦਾ ਸਹਿਯੋਗ ਦੇਣ ਦੀ ਥਾਂ ਕੁਝ ਲੋਕ ਜਾਣਬੁਝ ਕੇ ਵਿਰੋਧ ਦੀ ਨੀਤੀ ਤਹਿਤ ਕੰਮ ਕਰ ਰਹੇ ਹਨ ਤੇ ਮਾਮਲੇ ਨੂੰ ਸਿਆਸੀ ਰੰਗ ਦੇ ਰਹੇ ਹਨ।

Click to comment

Leave a Reply

Your email address will not be published.

Most Popular

To Top