ਭਾਖੜਾ ਨਹਿਰ ਵਿੱਚ ਡੁੱਬਣ ਨਾਲ ਹੋਈ ਤਿੰਨ ਨੌਜਵਾਨਾਂ ਦੀ ਮੌਤ, ਪਰਿਵਾਰ ’ਚ ਛਾਇਆ ਮਾਤਮ
By
Posted on

ਪਟਿਆਲਾ ਦੇ ਸਮਾਣਾ ਵਿੱਚੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਭਾਖੜਾ ਨਹਿਰ ਵਿੱਚ ਨਹਾਉਣ ਲਈ ਆਏ ਤਿੰਨ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕਾਂ ਵਿੱਚੋਂ ਇੱਕ 15 ਸਾਲਾ ਦਾ ਨਾਬਾਲਗ ਸੀ। ਜਾਣਕਾਰੀ ਮੁਤਾਬਕ ਪਟਿਆਲਾ ਦੇ ਸਮਾਣਾ ਦੇ ਰਹਿਣ ਵਾਲੇ ਤਿੰਨ ਨੌਜਵਾਨਾਂ ਦੀ ਭਾਖੜਾ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ।

ਮ੍ਰਿਤਕਾਂ ਵਿੱਚ ਇੱਕ 15 ਸਾਲ ਦਾ ਲੜਕਾ ਵੀ ਸ਼ਾਮਿਲ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਤਿੰਨਾਂ ਨੂੰ ਤੈਰਨਾ ਵੀ ਨਹੀਂ ਆਉਂਦਾ ਸੀ। ਤਿੰਨ ਨੌਜਵਾਨਾਂ ਦੀ ਲਾਸ਼ ਖਨੌਰੀ ਵਿੱਚੋਂ ਬਰਾਮਦ ਹੋਈ ਹੈ। ਫਿਲਹਾਲ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦੇ ਆਧਾਰ ਉਤੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
