ਭਾਜਪਾ ਚਾਹੁੰਦੀ ਹੈ ਕਿ ਪੰਜਾਬ ’ਚ ਵਿਧਾਨ ਸਭਾ ਸੈਸ਼ਨ ਨਾ ਹੋਵੋ, ਕਾਂਗਰਸ ਕਰ ਰਹੀ ਮਾਹੌਲ ਖ਼ਰਾਬ: ‘ਆਪ’

 ਭਾਜਪਾ ਚਾਹੁੰਦੀ ਹੈ ਕਿ ਪੰਜਾਬ ’ਚ ਵਿਧਾਨ ਸਭਾ ਸੈਸ਼ਨ ਨਾ ਹੋਵੋ, ਕਾਂਗਰਸ ਕਰ ਰਹੀ ਮਾਹੌਲ ਖ਼ਰਾਬ: ‘ਆਪ’

ਪੰਜਾਬ ਵਿੱਚ ਆਮ ਆਦਮੀ ਪਰਟੀ ਅਤੇ ਕਾਂਗਰਸ ਦੀ ਤਲਖ਼ੀ ਵਧਦੀ ਜਾ ਰਹੀ ਹੈ। ਆਮ ਆਦਮੀ ਪਾਰਟੀ ਨੇ ਇਲਜ਼ਾਮ ਲਾਇਆ ਕਿ ਕਾਂਗਰਸ ਸਮੇਤ ਵਿਰੋਧੀ ਧਿਰਾਂ ਸਦਨ ਵਿੱਚ ਮੱਦਿਆਂ ਤੇ ਬਹਿਸ ਤੋਂ ਭੱਜ ਰਹੀਆਂ ਹਨ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਸਲ ਵਿੱਚ ਭਾਜਪਾ ਚਾਹੁੰਦੀ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਸੈਸ਼ਨ ਨਾ ਹੋਵੋ।

Punjab AAP MPs failed to raise crucial issues: Partap Singh Bajwa

ਉਹਨਾਂ ਨੇ ਇਹ ਵੀ ਇਲਜ਼ਾਮ ਲਾਇਆ ਕਿ ਕਾਂਗਰਸ ਭਾਜਪਾ ਤੇ ਅਮਿਤ ਸ਼ਾਹ ਦੇ ਕਹਿਣ ਤੇ ਸੈਸ਼ਨ ਦਾ ਮਾਹੌਲ ਖ਼ਰਾਬ ਕਰ ਰਹੀ ਹੈ। ਦੱਸ ਦਈਏ ਕਿ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਮੰਤਰੀ ਫੌਜਾ ਸਿੰਘ ਸਰਾਰੀ ਦੀ ਵਾਇਰਲ ਆਡੀਓ ਦੇ ਮੁੱਦੇ ਤੇ ਜ਼ੋਰਦਾਰ ਹੰਗਾਮਾ ਹੋਇਆ ਸੀ। ਸਦਨ ਦੀ ਕਾਰਵਾਈ ਸ਼ੁਰੂ ਹੋਣ ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿਫਰ ਕਾਲ ਦਾ ਐਲਾਨ ਕਰਦਿਆਂ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੂੰ ਬੋਲਣ ਦਾ ਮੌਕਾ ਦਿੱਤਾ ਤਾਂ ਉਹਨਾਂ ਫੌਜਾ ਸਿੰਘ ਸਰਾਰੀ ਦੀ ਵਾਇਰਲ ਆਡੀਓ ਦਾ ਜ਼ਿਕਰ ਕਰਦਿਆਂ ਉਹਨਾਂ ਨੂੰ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਕੇ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।

ਵਿਰੋਧੀ ਧਿਰ ਦੇ ਇਸ ਮੁੱਦੇ ਤੇ ਸਰਕਾਰ ਤੇ ਖ਼ਾਸ ਕਰ ਮੁੱਖ ਮੰਤਰੀ ਭਗਵੰਤ ਮਾਨ ਨੇ ਬਿਆਨ ਦੀ ਮੰਗ ਕੀਤੀ ਤਾਂ ਸਪੀਕਰ ਨੇ ਸਪੱਸ਼ਟ ਕੀਤਾ ਕਿ ਸਿਫਰ ਕਾਲ ਦੌਰਾਨ ਉੱਠੇ ਕਿਸੇ ਵੀ ਮੁੱਦੇ ਤੇ ਸਪੀਕਰ ਸਰਕਾਰ ਨੂੰ ਜਵਾਬ ਦੇਣ ਲਈ ਪਾਬੰਦ ਨਹੀਂ ਕਰ ਸਕਦਾ। ਮੁੱਖ ਮੰਤਰੀ ਦੇ ਬਿਆਨ ’ਤੇ ਅੜੀ ਵਿਰੋਧੀ ਧਿਰ ਨੇ ਜਦੋਂ ਸਦਨ ਦੇ ਵਿਚਕਾਰ ਆ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਤਾਂ ਸਪੀਕਰ ਵੱਲੋਂ ਸਦਨ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ ਕਰਨੀ ਪਈ।

Leave a Reply

Your email address will not be published.