News

ਭਾਜਪਾ ’ਚ ਸ਼ਾਮਲ ਹੋ ਕੇ ਸਿੱਖ ਮਸਲੇ ਹੱਲ ਕਰਾਉਣ ’ਚ ਸਹਾਇਤਾ ਮਿਲੇਗੀ: ਸਿਰਸਾ

ਮਨਜਿੰਦਰ ਸਿੰਘ ਸਿਰਸਾ ਦੇ ਸ਼ਾਮਲ ਹੋਣ ਤੋਂ ਬਾਅਦ ਸਿਰਸਾ ਦੇ ਅਕਾਲੀਆਂ ਲਈ ਬੋਲ ਵੀ ਬਦਲ ਗਏ ਹਨ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅਕਾਲੀ ਦਲ ਤੇ ਗੁੰਮਰਾਹਕੁਨ ਅਤੇ ਬੇਬੁਨਿਆਦ ਪ੍ਰਚਾਰ ਕਰਨ ਦੇ ਦੋਸ਼ ਲਾਉਂਦਿਆਂ ਕਿਹਾ ਕਿ ਅਕਾਲੀ ਦਲ ਸਿੱਖ ਮਸਲੇ ਹੱਲ ਕਰਾਉਣ ਦੇ ਸਮਰੱਥ ਨਹੀਂ ਰਿਹਾ।

Manjinder Singh Sirsa quits DSGMC post, joins BJP ahead of Punjab poll :  The Tribune India

ਭਾਜਪਾ ਵਿੱਚ ਸ਼ਮੂਲੀਅਤ ਨੂੰ ਜਾਇਜ਼ ਠਹਿਰਾਉਂਦਿਆਂ ਸਿਰਸਾ ਨੇ ਕਿਹਾ ਕਿ ਦਲਬਦਲੀ ਦਾ ਮਕਸਦ ਸਿੱਖ ਕੌਮ ਦੀ ਸੇਵਾ ਕਰਨਾ ਹੈ ਅਤੇ ਹੁਣ ਅਜਿਹਾ ਪਲੇਟਫਾਰਮ ਮਿਲ ਗਿਆ ਹੈ ਜਿਸ ਨਾਲ ਲੰਬੇ ਸਮੇਂ ਤੋਂ ਲਟਕ ਰਹੇ ਸਿੱਖ ਮਸਲੇ ਹੱਲ ਕਰਾਉਣ ਵਿੱਚ ਸਹਾਇਤਾ ਮਿਲੇਗੀ।

ਅਕਾਲੀ ਦਲ ਦੇ ਇਲਜ਼ਾਮਾਂ ਨੂੰ ਰੱਦ ਕਰਦਿਆਂ ਸਿਰਸਾ ਨੇ ਕਿਹਾ ਕਿ ਜੇ ਭਾਜਪਾ ਨੇ ਧੱਕਾ ਹੀ ਕਰਨਾ ਹੁੰਦਾ ਤਾਂ ਫਿਰ ਮੈਨੂੰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਹੀ ਪਾਰਟੀ ਵਿੱਚ ਸ਼ਾਮਲ ਹੋਣ ਵਾਸਤੇ ਆਖਦੀ ਨਾ ਕਿ ਵਿਅਕਤੀ ਤੌਰ ਤੇ ਸ਼ਾਮਲ ਕਰਵਾਉਂਦੀ। ਮਨਜਿੰਦਰ ਸਿਰਸਾ ਨੇ ਕਿਹਾ ਕਿ ਉਹ ਆਪਣੀ ਇੱਛਾ ਅਨੁਸਾਰ ਭਾਜਪਾ ਵਿੱਚ ਸ਼ਾਮਲ ਹੋਏ ਹਨ ਕਿਉਂ ਕਿ ਇਸ ਪਾਰਟੀ ਨਾਲ ਗੱਠਜੋੜ ਟੁੱਟਣ ਤੋਂ ਬਾਅਦ ਅਕਾਲੀ ਦਲ ਸਿੱਖ ਮਸਲੇ ਹੱਲ ਕਰਵਾਉਣ ਲਈ ਕੰਮ ਕਰਨ ਦੀ ਸਮਰੱਥਾ ਵਿੱਚ ਨਹੀਂ ਰਿਹਾ ਕਿਉਂ ਕਿ ਉਸ ਦੀ ਕੋਈ ਬਾਂਹ ਫੜਨ ਵਾਲਾ ਨਹੀਂ ਹੈ।

ਉਹਨਾਂ ਕਿਹਾ ਕਿ, “ਮੇਰਾ ਮਕਸਦ ਕੌਮ ਦੀ ਸੇਵਾ ਕਰਨਾ ਹੈ ਅਤੇ ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇ ਕਿਸੇ ਕੌਮੀ ਪਾਰਟੀ ਦਾ ਮੈਂਬਰ ਹੋਵਾਂ। ਮੈਂ ਦ੍ਰਿੜ ਸੰਕਲਪ ਲਿਆ ਹੋਇਆ ਹੈ ਕਿ ਸਿਰਫ ਸਿੱਖ ਕੌਮ ਦੇ ਮਸਲੇ ਹੱਲ ਕਰਨ ਅਤੇ ਕੌਮ ਦੀਆਂ ਮੰਗਾਂ ਪੂਰੀਆਂ ਕਰਵਾਉਣ ਤੇ ਧਿਆਨ ਕੇਂਦਰਿਤ ਕਰਾਂਗਾ ਅਤੇ ਕਿਸੇ ਵੱਲੋਂ ਵੀ ਲਾਏ ਜਾਣ ਵਾਲੇ ਫਜ਼ੂਲ ਦੇ ਦੋਸ਼ਾਂ ਨਾਲ ਮੇਰਾ ਧਿਆਨ ਭਟਕਣ ਵਾਲਾ ਨਹੀਂ ਹੈ।”

Click to comment

Leave a Reply

Your email address will not be published.

Most Popular

To Top