News

ਭਾਜਪਾ ਤੇ ਕੈਪਟਨ-ਢੀਂਡਸਾ ਗੱਠਜੋੜ ’ਚ 65 ਸੀਟਾਂ ’ਤੇ ਹੋਈ ਸਹਿਮਤੀ: ਸੂਤਰ

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਗਠਜੋੜ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਚੱਲਿਆ ਹੈ ਕਿ ਭਾਜਾਪ ਤੇ ਕੈਪਟਨ ਅਮਰਿੰਦਰ ਸਿੰਗ ਤੇ ਸੁਖਦੇਵ ਸਿੰਘ ਢੀਂਡਸਾ ਗੱਠਜੋੜ ਵਿਚਾਲੇ 65 ਸੀਟਾਂ ਨੂੰ ਲੈ ਕੇ ਸਹਿਮਤੀ ਬਣ ਗਈ ਹੈ।

Amarinder Singh meets Amit Shah, Nadda on seat sharing

ਇਹਨਾਂ 65 ਸੀਟਾਂ ਵਿਚੋਂ ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੂੰ 17 ਸੀਟਾਂ ਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੂੰ 7 ਸੀਟਾਂ ਦੇਣ ਦੀ ਗੱਲ ਚੱਲ ਰਹੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਹੋਈ ਮੀਟਿੰਗ ਵਿੱਚ ਸਹਿਮਤੀ ਬਣੀ ਹੈ ਕਿ ਪਟਿਆਲਾ ਦੀਆਂ ਸਾਰੀਆਂ 5 ਵਿਧਾਨ ਸਭਾ ਸੀਟਾਂ ਤੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਚੋਣ ਲੜੇਗੀ।

Image

ਭਾਰਤੀ ਜਨਤਾ ਪਾਰਟੀ ਜਲੰਧਰ ਦੀਆਂ ਵਿਧਾਨ ਸਭਾ ਸੀਟਾਂ ਤੇ ਚੋਣ ਲੜੇਗੀ। ਪਰ ਇਸ ਦਾ ਅਜੇ ਰਸਮੀ ਐਲਾਨ ਨਹੀਂ ਕੀਤਾ ਗਿਆ। ਦੱਸ ਦਈਏ ਕਿ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 125 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਇਸ ਪਹਿਲੀ ਸੂਚੀ ਵਿੱਚ 40 ਫ਼ੀਸਦੀ ਔਰਤਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਪ੍ਰਿਅੰਕਾ ਗਾਂਧੀ ਨੇ ਔਰਤਾਂ ਦੇ ਨਾਂ ਦਾ ਐਲਾਨ ਕਰਦਿਆਂ ਕਿਹਾ ਕਿ ਇਹ ਸਾਰੀਆਂ ਔਰਤਾਂ ਸੰਘਰਸ਼ ਕਰਨ ਜਾ ਰਹੀਆਂ ਹਨ। ਅਹਿਮ ਗੱਲ ਇਹ ਹੈ ਕਿ ਕਾਂਗਰਸ ਨੇ ਉਨਾਓ ਬਲਾਤਕਾਰ ਪੀੜਤਾ ਦੀ ਮਾਂ ਆਸ਼ਾ ਦੇਵੀ ਨੂੰ ਵੀ ਟਿਕਟ ਦਿੱਤੀ ਹੈ।

ਪ੍ਰੈੱਸ ਕਾਨਫਰੰਸ ਵਿੱਚ ਪ੍ਰਿਅੰਕਾ ਗਾਂਧੀ ਨੇ ਕਿਹਾ ਕਿ 125 ਉਮੀਦਵਾਰਾਂ ਦੀ ਸੂਚੀ ਵਿੱਚੋਂ 50 ਔਰਤਾਂ ਹਨ। ਅਸੀਂ ਕੋਸ਼ਿਸ਼ ਕੀਤੀ ਹੈ ਕਿ ਅਜਿਹੇ ਉਮੀਦਵਾਰ ਹੋਣ ਜੋ ਪੂਰੇ ਸੂਬੇ ਵਿੱਚ ਸੰਘਰਸ਼ ਕਰ ਰਹੇ ਹਨ ਅਤੇ ਨਵੀਂ ਰਾਜਨੀਤੀ ਦੀ ਸ਼ੁਰੂਆਤ ਕਰ ਰਹੇ ਹਨ।

Click to comment

Leave a Reply

Your email address will not be published.

Most Popular

To Top