News

ਭਾਜਪਾ ’ਤੇ ਛਾਇਆ ਸੰਕਟ, ਇਕ ਹੋਰ ਲੀਡਰ ਨੇ ਛੱਡੀ ਪਾਰਟੀ

2022 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ। ਹਰ ਪਾਰਟੀ ਅਪਣੇ ਦਮ ’ਤੇ ਤਿਆਰੀਆਂ ਕਰਨ ਵਿੱਚ ਜੁਟੀ ਹੋਈ ਹੈ। ਪਰ ਭਾਰਤੀ ਜਨਤਾ ਪਾਰਟੀ ਲਈ ਇਹ ਸਮਾਂ ਮਾੜਾ ਨਜ਼ਰ ਆ ਰਿਹਾ ਹੈ। ਭਾਜਪਾ  ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਭਾਵੇਂ ਸਰਕਾਰ ਕੋਈ ਠੋਸ ਹੱਲ ਨਹੀਂ ਕੱਢ ਸਕੀ ਪਰ ਇਹਨਾਂ ਕਾਨੂੰਨਾਂ ਤੋਂ ਦੁਖੀ ਹੋ ਕੇ ਭਾਜਪਾ ਆਗੂ ਅਤੇ ਵਰਕਰਜ਼ ਸਰਕਾਰ ਖਿਲਾਫ਼ ਲਗਾਤਾਰ ਆਪਣੀ ਨਾਰਾਜ਼ਗੀ ਜਤਾ ਰਹੇ ਹਨ।

ਇਸ ਨਾਲ ਸ਼੍ਰੋਮਣੀ ਅਕਾਲੀ ਦਲ ਨਾਲੋਂ ਟੁੱਟ ਚੁੱਕੀ ਭਾਜਪਾ ਨੂੰ ਇਕੱਲੇ ਤੌਰ ’ਤੇ ਚੋਣ ਲੜਨ ਦੀਆਂ ਤਿਆਰੀਆਂ ਨੂੰ ਝਟਕਾ ਜ਼ਰੂਰ ਲੱਗ ਰਿਹਾ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਵੀ  ਭਾਜਪਾ ਦਾ ਜਮ ਕੇ ਵਿਰੋਧ ਕੀਤਾ ਜਾ ਰਿਹਾ ਹੈ। ਇਸ ਲਈ ਬਹੁਤ ਸਾਰੇ ਲੀਡਰ ਭਾਜਪਾ ਨਾਲੋਂ ਅਪਣਾ ਨਾਤਾ ਤੋੜਨ ’ਚ ਹੀ ਭਲਾਈ ਸਮਝ ਰਹੇ ਹਨ।

ਤਾਜਾ ਘਟਨਾ ’ਚ ਭਾਜਪਾ ਦੇ ਜ਼ਿਲ੍ਹਾ ਸਕੱਤਰ ਕਰਨ ਦੀਵਾਨ ਪੁੱਤਰ ਐਡਵੋਕੇਟ ਕੇ. ਕੇ. ਦੀਵਾਨ ਨੇ ਭਾਰਤੀ ਜਨਤਾ ਪਾਰਟ ਦੇ ਸਕੱਤਰ ਦਾ ਅਹੁਦਾ ਅਤੇ ਮੈਂਬਰਸ਼ਿੱਪ ਤੋਂ ਅਸਤੀਫ਼ਾ ਭੇਜਿਆ ਹੈ। ਉਨ੍ਹਾਂ ਕਿਹਾ ਕਿਸਾਨ ਪਿਛਲੇ 4 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੇ ਹਨ ਪਰ ਉਨ੍ਹਾਂ ਨੂੰ ਇਸ ਦਾ ਹੱਲ ਨਹੀਂ ਮਿਲਿਆ ਹੈ।

ਪਿਛਲੇ ਕਰੀਬ 1 ਮਹੀਨੇ ਤੋਂ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਬੰਦ ਕਰ ਦਿੱਤੀ ਹੈ, ਜਿਸ ਨਾਲ ਉਹ ਦੁਖੀ ਹਨ ਅਤ ਕਿਸਾਨ-ਮਜਦੂਰਾਂ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਪਾਰਟੀ ਹਾਈਕਮਾਨ ਨੂੰ ਆਪਣਾ ਅਸਤੀਫ਼ਾ ਦੇਣ ਲਈ ਮਜਬੂਰ ਹੋਏ ਹਨ।

Click to comment

Leave a Reply

Your email address will not be published. Required fields are marked *

Most Popular

To Top