ਭਾਜਪਾ ਦਾ ਕਮਲ ਫੜਨ ਤੋਂ ਬਾਅਦ ਕੈਪਟਨ ਦਾ ਬਿਆਨ, ਮੈਂ ਪੰਜਾਬ ਦੀ ਬਿਹਤਰੀ ਲਈ ਕੰਮ ਕਰਦਾ ਰਹਾਂਗਾ

 ਭਾਜਪਾ ਦਾ ਕਮਲ ਫੜਨ ਤੋਂ ਬਾਅਦ ਕੈਪਟਨ ਦਾ ਬਿਆਨ, ਮੈਂ ਪੰਜਾਬ ਦੀ ਬਿਹਤਰੀ ਲਈ ਕੰਮ ਕਰਦਾ ਰਹਾਂਗਾ

ਕੈਪਟਨ ਅਮਰਿੰਦਰ ਸਿੰਘ ਸੋਮਵਾਰ ਨੂੰ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਕੈਪਟਨ ਨੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਨੂੰ ਵੀ ਭਾਜਪਾ ਵਿੱਚ ਰਲੇਵਾਂ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਭਾਜਪਾ ‘ਚ ਸ਼ਾਮਲ ਹੋਣ ‘ਤੇ ਪਹਿਲੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ।

Image

ਉਨ੍ਹਾਂ ਨੇ ਫੇਸਬੁੱਕ ਉੱਪਰ ਪੋਸਟ ਪਾ ਕੇ ਕਿਹਾ ਹੈ ਕਿ ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਪੰਜਾਬ ਲੋਕ ਕਾਂਗਰਸ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਕਿਰਨ ਰਿਜਿਜੂ ਜੀ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਵਿਲੀਨ ਹੋ ਗਈ ਹੈ। ਪੰਜਾਬ ਦੀ ਬਿਹਤਰੀ ਲਈ ਮੈਂ ਲਗਾਤਾਰ ਕੰਮ ਕਰਦਾ ਰਹਾਂਗਾ। ਅਸੀਂ ਰਾਜ ਤੇ ਰਾਸ਼ਟਰ ਦੀ ਸੁਰੱਖਿਆ ਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਪੂਰੀ ਕੋਸ਼ਿਸ਼ ਕਰਾਂਗੇ।

Image

ਜੈ ਹਿੰਦ!.. ਉਹਨਾਂ ਕਿਹਾ ਕਿ ‘ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੈਂ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦਾ ਧੰਨਵਾਦ ਕਰਦਾ ਹਾਂ। ਦੇਸ਼ ਦੇ ਹਿੱਤਾਂ ਦੀ ਦੇਖ-ਭਾਲ ਕਰਨ ਵਾਲੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਮਾਂ ਆ ਗਿਆ ਹੈ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ‘ਪੰਜਾਬ ਭਾਰਤ ਦਾ ਸਰਹੱਦੀ ਸੂਬਾ ਹੋਣ ਕਰਕੇ ਇਸ ਦੀਆਂ ਆਪਣੀਆਂ ਚੁਣੌਤੀਆਂ ਹਨ।

ਪਾਕਿਸਤਾਨ ਨਾਲ ਸਰਹੱਦ ਹੈ ਅਤੇ ਮੈਂ ਪਾਕਿਸਤਾਨ ਨਾਲ ਸਾਡੇ ਸਬੰਧ ਵਿਗੜਦੇ ਦੇਖੇ ਹਨ। ਇਸ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਲਗਾਤਾਰ ਚਰਚਾ ਚੱਲ ਰਹੀ ਸੀ। ਹਾਲ ਹੀ ਵਿਚ ਡਰੋਨਾਂ ਦਾ ਖ਼ਤਰਾ ਵੀ ਵਧਿਆ ਹੈ, ਇਸ ਨਾਲ ਹੀ ਪੰਜਾਬ ਵਿਚ ਨਸ਼ੇ ਦਾ ਇਹ ਜਾਲ ਵੀ ਫੈਲ ਗਿਆ ਹੈ।’

ਉਨ੍ਹਾਂ ਕਿਹਾ ਕਿ ‘ਕਾਂਗਰਸ ਦੇ ਕਾਰਜਕਾਲ ਦੌਰਾਨ ਸਾਡੀ ਫੌਜ ਮਜ਼ਬੂਤ​ ਨਹੀਂ ਹੋਈ, ਜਦੋਂ ਇਕ ਐਂਟਨੀ ਰੱਖਿਆ ਮੰਤਰੀ ਸੀ ਤਾਂ ਰੱਖਿਆ ਸੌਦੇ ਨਹੀਂ ਕੀਤੇ ਗਏ। ਮੇਰਾ ਕੰਮ ਪੰਜਾਬ ਲਈ ਲੜਨਾ ਹੈ ਅਤੇ ਮੈਂ ਪੰਜਾਬ ਲਈ ਲੜਾਂਗਾ।’ ਦੱਸ ਦਈਏ ਕਿ ਕੈਪਟਨ ਦੀ ਪਤਨੀ ਪ੍ਰਨੀਤ ਕੌਰ ਭਾਜਪਾ ਵਿੱਚ ਸ਼ਾਮਲ ਨਹੀਂ ਹੋਏ ਹਨ।

ਇਸ ਸਬੰਧੀ ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਟੀਮ ਨਾਲ ਭਾਜਪਾ ਵਿੱਚ ਸ਼ਾਮਲ ਹੋਣ ਜਾ ਰਹੇ ਹਨ ਜਿਸ ਦਾ ਭਾਜਪਾ ਨੂੰ ਆਗਾਮੀ ਲੋਕ ਸਭਾ ਚੋਣਾਂ ਵਿੱਚ ਲਾਹਾ ਮਿਲੇਗਾ। ਉਹਨਾਂ ਕਾਂਗਰਸ ਤਰਫੋਂ ਲੋਕ ਸਭਾ ਮੈਂਬਰ ਬਾਰੇ ਕਿਹਾ ਕਿ ਉਹ ਕਾਂਗਰਸ ਵਿੱਚ ਹਨ ਤੇ ਭਵਿੱਖ ਵਿੱਚ ਵੀ ਕਾਂਗਰਸ ਵਿੱਚ ਹੀ ਰਹਿਣਗੇ, ਭਾਵੇਂ ਪਾਰਟੀ ਅਗਲੀ ਵਾਰ ਉਹਨਾਂ ਨੂੰ ਟਿਕਟ ਦੇਵੇ ਜਾਂ ਨਾ ਦੇਵੇ।

 

 

Leave a Reply

Your email address will not be published.