News

ਭਾਜਪਾ ਦੀ ਜਿੱਤ ਨੂੰ ਲੈ ਕੇ ਸੁਖਬੀਰ ਬਾਦਲ ਨੇ ਜਤਾਇਆ ਸ਼ੱਕ

ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਹੁਣ ਬਿਹਾਰ ਚੋਣਾਂ ਦੇ ਨਤੀਜਿਆਂ ਤੇ ਸ਼ੱਕ ਜਤਾਇਆ ਹੈ। ਆਰਜੇਡੀ ਦੇ ਤੇਜਸਵੀ ਯਾਦਵ ਅਤੇ ਉਹਨਾਂ ਦੇ ਮਹਾਗਠਜੋੜ ਨੂੰ ਸੁਖਬੀਰ ਬਾਦਲ ਨੇ ਤੂਫ਼ਾਨ ਆਖਿਆ ਹੈ। ਸੁਖਬੀਰ ਸਿੰਘ ਮੁਤਾਬਕ ਬਿਹਾਰ ਦੇ ਉਲਟ ਨਤੀਜੇ ਆਏ ਹਨ। ਉਹਨਾਂ ਅੱਗੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਗਏ ਬਿਆਨ ਤੇ ਕਿਹਾ ਕਿ ਜਿਸ ਭਾਵਨਾ ਨਾਲ ਉਹਨਾਂ ਵੱਲੋਂ ਬਿਆਨ ਦਿੱਤਾ ਗਿਆ ਹੈ ਕਿ ਉਸ ਨੂੰ ਸਾਡੀ ਕੌਮ ਸਮਝਦੀ ਹੈ।

ਉਹਨਾਂ ਕਿਹਾ ਕਿ ਸਾਡਾ ਕੋਈ ਹੱਕ ਨਹੀਂ ਬਣਦਾ ਕਿ ਅਸੀਂ ਉਹਨਾਂ ਦੇ ਬਿਆਨ ਤੇ ਕੋਈ ਆਪਣੇ ਵਿਚਾਰ ਦਈਏ। ਪੱਤਰਕਾਰਾਂ ਵੱਲੋਂ ਚੋਣਾਂ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ ਦਿੰਦਿਆਂ ਉਹਨਾਂ ਕਿਹਾ ਕਿ ਹਰ ਸਿਆਸੀ ਪਾਰਟੀ ਨੂੰ ਹੱਕ ਹੈ ਕਿ ਉਹ ਸਾਰੀਆਂ ਸੀਟਾਂ ਤੇ ਚੋਣ ਲੜੇ ਪਰ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਸਮਝਦੇ ਹਨ ਕਿ ਪੰਜਾਬ ਦੇ ਹਿੱਤਾਂ ਲਈ ਕਿਸ ਪਾਰਟੀ ਨੂੰ ਵੋਟ ਪਾਉਣੀ ਹੈ।

ਉਹਨਾਂ ਕਿਹਾ ਕਿ ਭਾਜਪਾ ਦੀ ਕਾਫ਼ੀ ਸਮੇਂ ਇਕੱਲਿਆਂ ਪੰਜਾਬ ਵਿੱਚ ਚੋਣਾਂ ਲੜਨ ਦੀ ਇੱਛਾ ਸੀ ਜੋ ਕਿ ਹੁਣ ਪੂਰੀ ਹੋ ਜਾਵੇਗੀ। ਸੁਖਬੀਰ ਨੇ ਕਿਹਾ ਕਿ ਪੰਜਾਬੀ ਲੋਕਾਂ ਨੂੰ ਚੰਗੀ ਤਰ੍ਹਾਂ ਪਤਾ ਹੈ ਕਿ ਕਿਸ ਪਾਰਟੀ ਨੇ ਉਹਨਾਂ ਲਈ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਬਹੁਤ ਸਾਰੀਆਂ ਛੋਟੀਆਂ ਪਾਰਟੀਆਂ ਨੇ ਪਹਿਲਾਂ ਵੀ ਚੋਣਾਂ ਲੜੀਆਂ ਹਨ ਪਰ ਪੰਜਾਬ ਦੀ ਜਨਤਾ ਨੇ ਸਾਰਿਆਂ ਨੂੰ ਨਾਕਾਰ ਕੇ ਰੱਖ ਦਿੱਤਾ ਸੀ।

Click to comment

Leave a Reply

Your email address will not be published. Required fields are marked *

Most Popular

To Top