ਭਾਜਪਾ ਦੀ ਪਠਾਨਕੋਟ ਰੈਲੀ ’ਚ ਆਪਸ ’ਚ ਹੀ ਭਿੜੇ ਭਾਜਪਾ ਵਰਕਰ, ਕਈ ਹੋਏ ਜ਼ਖ਼ਮੀ

ਸੂਬੇ ਵਿੱਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਜ਼ੋਰਾਂ ਤੇ ਹੈ। ਅਜਿਹੇ ਵਿੱਚ ਪਠਾਨਕੋਟ ਦੇ ਵਾਰਡ ਨੰਬਰ 19 ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਵਾਰਡ ਵਿੱਚ ਭਾਜਪਾ ਵੱਲੋਂ ਇੱਕ ਪ੍ਰੋਗਰਾਮ ਦਾ ਪ੍ਰਬੰਧ ਕੀਤਾ ਗਿਆ। ਇਸ ਵਿੱਚ ਪਠਾਨਕੋਟ ਤੋਂ ਭਾਜਪਾ ਦੇ ਉਮੀਦਵਾਰ ਤੇ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵਿਸ਼ੇਸ਼ ਤੌਰ ਤੇ ਪਹੁੰਚਣਾ ਸੀ।

ਪਰ ਉਹਨਾਂ ਦੇ ਪਹੁੰਚਣ ਤੋਂ ਪਹਿਲਾਂ ਇਹ ਘਟਨਾ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਰੈਲੀ ਵਾਲੀ ਥਾਂ ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਇਸ ਵਿੱਚ ਹਮਲੇ ਵਿੱਚ ਕੁਝ ਵਿਅਕਤੀ ਗੰਭੀਰ ਰੂਪ ਨਾਲ ਜ਼ਖ਼ਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।

ਇੰਨਾ ਹੀ ਨਹੀਂ ਸ਼ਰਾਰਤੀ ਅਨਸਰਾਂ ਨੇ ਇਸ ਰੈਲੀ ਵਿੱਚ ਲਾਈਆਂ ਗਈਆਂ ਕੁਰਸੀਆਂ ਵੀ ਤੋੜ ਦਿੱਤੀਆਂ। ਇਸ ਦੇ ਨਾਲ ਹੀ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰ ਲਿਆ ਗਿਆ ਹੈ। ਭਾਜਪਾ ਪੰਜਾਬ ਪ੍ਰਧਾਨ ਨੇ ਭਾਜਪਾ ਦੀ ਰੈਲੀ ਤੇ ਹੋਏ ਇਸ ਹਮਲੇ ਨੂੰ ਲੈ ਕੇ ਪ੍ਰਸ਼ਾਸਨ ਦੀ ਕਾਨੂੰਨ ਵਿਵਸਥਾ ਤੇ ਵੀ ਸਵਾਲ ਚੁੱਕੇ ਹਨ।
