News

ਭਾਜਪਾ ਦੇ ਧਰਨੇ ਵਾਲੀ ਥਾਂ ’ਤੇ ਪਹੁੰਚੇ ਕਿਸਾਨ, ਪਾਈਆਂ ਭਾਜੜਾਂ

ਜਲੰਧਰ ਵਿੱਚ ਐਤਵਾਰ ਨੂੰ ਭਾਜਪਾ ਤੇ ਕਾਂਗਰਸ ਇਕ ਦੂਜੇ ਖਿਲਾਫ਼ ਪ੍ਰਦਰਸ਼ਨ ਕਰ ਰਹੇ ਹਨ। ਭਾਜਪਾ ਦੇ ਵਰਕਰ ਅੱਜ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਦੇ ਕੰਪਨੀ ਬਾਗ਼ ਵਿੱਚ ਪ੍ਰਦਰਸ਼ਨ ਕਰਨ ਵਾਲੇ ਹਨ ਪਰ ਇਸ ਦੌਰਾਨ ਕਾਂਗਰਸ ਦੇ ਵਰਕਰ ਵੀ ਭਾਜਪਾ ਖਿਲਾਫ਼ ਪ੍ਰਦਰਸ਼ਨ ਨਗਰ ਮਾਰਕਿਟ ਚੌਂਕ ਵਿੱਚ ਹੀ ਰੋਕ ਲਿਆ।

ਕਾਂਗਰਸੀ ਵਰਕਰਾਂ ਨੇ ਪੁਲਿਸ ਨਾਲ ਧੱਕਾ ਮੁੱਕੀ ਵੀ ਕੀਤੀ। ਭਾਜਪਾ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਨੇ ਵੀ ਜ਼ੋਰਦਾਰ ਨਾਅਰੇਬਾਜ਼ੀ ਕਰ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਪੰਜਾਬ ਵਿੱਚ ਵੀ ਭਾਜਪਾ ਦੇ ਵਰਕਰਾਂ ਦਾ ਜ਼ੋਰਦਾਰ ਵਿਰੋਧ ਹੋ ਰਿਹਾ ਹੈ। ਭਾਜਪਾ ਦਾ ਕਹਿਣਾ ਹੈ ਕਿ ਪੰਜਾਬ ਦੀ ਲਾਅ ਐਂਡ ਆਡਰ ਦੀ ਸਥਿਤੀ ਬੇਹੱਦ ਖ਼ਰਾਬ ਹੋ ਚੁੱਕੀ ਹੈ।

ਇਸ ਦੇ ਚਲਦੇ ਉਹਨਾਂ ਅੱਜ ਲਾਅ ਐਂਡ ਆਡਰ ਸਬੰਧੀ ਧਰਨਾ ਦੇਣ ਲਈ ਤਿਆਰੀ ਕੀਤੀ ਹੋਈ ਹੈ। ਦਸ ਦਈਏ ਕਿ ਭਾਜਪਾ ਦੇ ਕਾਂਗਰਸ ਦੇ ਪ੍ਰਦਰਸ਼ਨਾਂ ਦੇ ਸਮੇਂ ਵਿੱਚ ਸਿਰਫ ਅੱਧੇ ਘੰਟੇ ਦਾ ਅੰਤਰ ਹੈ। ਪ੍ਰਦਰਸ਼ਨ ਵਾਲੀ ਥਾਂ ਵੀ ਇੱਕ ਦੂਜੇ ਤੋਂ ਥੋੜ੍ਹੀ ਦੂਰੀ ਤੇ ਹੀ ਹੈ। ਅਜਿਹੀ ਸਥਿਤੀ ਵਿੱਚ, ਟਕਰਾਅ ਹੋਣ ਦੀ ਸੰਭਾਵਨਾ ਹੈ, ਜਿਸ ਦੇ ਮੱਦੇਨਜ਼ਰ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਕਰ ਦਿੱਤਾ ਹੈ।

ਕੰਪਨੀ ਬਾਗ਼ ਚੌਂਕ ਖੇਤਰ ਵਿੱਚ ਨਾਕਾਬੰਦੀ ਸਖ਼ਤ ਕਰ ਦਿੱਤੀ ਗਈ ਹੈ। ਸ਼ਹਿਰ ਦੇ ਕੰਪਨੀ ਬਾਗ਼ ਚੌਂਕ ਖੇਤਰ ਨੂੰ ਸੁਰੱਖਿਆ ਦੇ ਮੱਦੇਨਜ਼ਰ ਸੀਲ ਕਰ ਦਿੱਤਾ ਗਿਆ ਹੈ। ਦੂਜੇ ਪਾਸੇ, ਭਾਜਪਾ ਨੇ ਪ੍ਰਦਰਸ਼ਨ ਦੀ ਤਿਆਰੀ ਵੀ ਪੂਰੀ ਕਰ ਲਈ ਹੈ ਤੇ ਇੱਕ ਪਾਸੇ ਸੜਕ ਬੰਦ ਕਰ ਕੇ ਸਟੇਜ ਨੂੰ ਸਜਾ ਲਿਆ ਹੈ। ਇਸ ਮੁਜ਼ਾਹਰੇ ਵਿੱਚ ਪੰਜਾਬ ਦੇ ਭਾਜਪਾ ਮੁੱਖੀ ਅਸ਼ਵਨੀ ਸ਼ਰਮਾ ਸਣੇ ਭਾਜਪਾ ਦੀ ਪੂਰੀ ਟੀਮ ਹਾਜ਼ਰ ਹੋ

Click to comment

Leave a Reply

Your email address will not be published. Required fields are marked *

Most Popular

To Top