News

ਭਾਜਪਾ ਨਾਲ ਗੱਠਜੋੜ ਕਰਨ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਨਾਲੋਂ ਆਪਣਾ ਨਾਤਾ ਤੋੜ ਲਿਆ ਹੈ। ਇਸ ਦੇ ਨਾਲ ਹੀ ਉਹਨਾਂ ਵੱਲੋਂ ਨਵੀਂ ਪਾਰਟੀ ਬਣਾਉਣ ਦਾ ਐਲਾਨ ਵੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਹਨਾਂ ਖੁਲਾਸਾ ਕੀਤਾ ਹੈ ਕਿ ਭਵਿੱਖ ਵਿੱਚ ਉਹਨਾਂ ਦੇ ਸਹਿਯੋਗੀ ਕਿਹੜੀ ਪਾਰਟੀ ਹੋ ਸਕਦੀ ਹੈ। ਮਿਲੀ ਜਾਣਕਾਰੀ ਮੁਤਾਬਕ ਕੈਪਟਨ ਭਾਜਪਾ ਨਾਲ ਗਠਜੋੜ ਦੇ ਵਿਰੁੱਧ ਨਹੀਂ ਹਨ, ਪਰ ਕਾਂਗਰਸ ਉਹਨਾਂ ਨੂੰ ਕਬੂਲ ਨਹੀਂ ਹੈ।

Punjab farmers protest against lockdown restrictions - The Hindu

ਕੈਪਟਨ ਅਮਰਿੰਦਰ ਸਿੰਘ ਲਈ ਕਿਸਾਨਾਂ ਦਾ ਮੁੱਦਾ ਮੁੱਖ ਹੈ। ਉਹਨਾਂ ਕਿਹਾ ਕਿ, “ਕਿਸਾਨਾਂ ਦੇ ਹੱਲ ਤੋਂ ਬਗੈਰ ਉਹ ਭਾਜਪ ਨਾਲ ਗੱਠਜੋੜ ਨਹੀਂ ਕਰਨਗੇ।” ਆਪਣੇ ਅਧਿਕਾਰਤ ਫੇਸਬੁੱਕ ਪੇਜ ਤੇ, ਕੈਪਟਨ ਨੇ ਲਿਖਿਆ ਕਿ, “ਕੇਂਦਰ ਸਰਕਾਰ ਨੂੰ ਪਹਿਲਾਂ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ, ਜਿਸ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨਾਲ ਕਿਸੇ ਵੀ ਰਾਜਨੀਤਿਕ ਸਮਝੌਤੇ ਤੇ ਵਿਚਾਰ ਕੀਤਾ ਜਾਵੇਗਾ।”

ਸਾਬਕਾ ਮੁੱਖ ਮੰਤਰੀ ਕੈਪਟਨ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਵਿੱਚ ਆਪਣੀ ਸਿਆਸੀ ਫੌਜ ਖੜ੍ਹੀ ਕਰਨਗੇ। ਹੋਰ ਪਾਰਟੀਆਂ ਦੇ ਨਾਰਾਜ਼ ਆਗੂ ਕੈਪਟਨ ਦੀ ਇਸ ਫੌਜ ਦਾ ਹਿੱਸਾ ਬਣ ਜਾਣਗੇ। ਕੈਪਟਨ ਦਾ ਧਿਆਨ ਉਹਨਾਂ ਟਕਸਾਲੀ ਨੇਤਾਵਾਂ ਤੇ ਵੀ ਹੈ ਜੋ ਅਕਾਲੀ ਦਲ ਤੋਂ ਨਾਰਾਜ਼ ਹਨ।

ਹਾਲ ਹੀ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਉਹਨਾਂ ਦੇ ਸੰਪਰਕ ਵਿੱਚ ਬਹੁਤ ਸਾਰੇ ਵਿਧਾਇਕ ਹਨ। ਆਉਣ ਵਾਲੀਆਂ ਚੋਣਾਂ ਵਿੱਚ ਪਾਸਾ ਪਲਟ ਸਕਦਾ ਹੈ, ਕਿਹੜੀ ਪਾਰਟੀ ਰਾਜ ਕਰੇਗੀ ਇਹ ਤਾਂ ਆਉਣ ਵਾਲਾ ਸਮਾਂ ਹੀ ਤੈਅ ਕਰੇਗਾ।

Click to comment

Leave a Reply

Your email address will not be published. Required fields are marked *

Most Popular

To Top