News

ਭਾਜਪਾ ਨੂੰ ਵੱਡਾ ਝਟਕਾ, ਭਾਜਪਾ ਆਗੂ ਅਨਿਲ ਜੋਸ਼ੀ ਅਕਾਲੀ ਦਲ ’ਚ ਹੋਏ ਸ਼ਾਮਲ

ਪੰਜਾਬ ਦੇ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਅਨਿਲ ਜੋਸ਼ੀ ਅੱਜ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਅਨਿਲ ਜੋਸ਼ੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਹਾਜ਼ਰੀ ਵਿੱਚ ਅਕਾਲੀ ਦਲ ਦਾ ਪੱਲਾ ਫੜ੍ਹਿਆ। ਅਨਿਲ ਜੋਸ਼ੀ ਦੇ ਨਾਲ ਭਾਜਪਾ ਦੇ ਹੋਰ ਵੀ ਕਈ ਵੱਡੇ ਲੀਡਰ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ।

ਇਹਨਾਂ ਆਗੂਆਂ ਵਿੱਚ ਸੁਖਜੀਤ ਕੌਰ ਸਾਹੀ ਪਤਨੀ ਅਮਰਜੀਤ ਸਿੰਘ ਸਾਹੀ ਦਸੂਹਾ, ਮੋਹਿਤ ਗੁਪਤਾ ਬਠਿੰਡਾ, ਕਮਲ ਚੇਟਲੀ ਲੁਧਿਆਣਾ, ਆਰਡੀ ਸ਼ਰਮਾ ਲੁਧਿਆਣਾ ਕਾਰਪੋਰੇਸ਼ਨ ਕੌਂਸਲਰਸ, ਰਾਜ ਕੁਮਾਰ ਬਿੱਟੂ, ਸਰਿੰਦਰ ਛਿੰਦੀ, ਫਤਿਹਗੜ੍ਹ ਸਾਹਿਬ ਸ਼ਾਮਲ ਹਨ। ਬਿਕਰਮ ਮਜੀਠੀਆ ਵੱਲੋਂ ਇਹਨਾਂ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਜੀ ਆਇਆਂ ਕਿਹਾ ਗਿਆ।

ਉੱਥੇ ਹੀ ਅਕਾਲੀ ਦਲ ’ਚ ਸ਼ਾਮਲ ਹੋਏ ਅਨਿਲ ਜੋਸ਼ੀ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਦੀ ਗੱਲ ਕਰਨ ਵਾਲੀ ਇੱਕੋ-ਇੱਕ ਪਾਰਟੀ ਹੈ। ਪੰਜਾਬ ਦੇ ਲੋਕਾਂ ਦੀ ਸੋਚ ਤੇ ਪਹਿਰਾ ਦਿੱਤਾ ਹੈ। ਜਦੋਂ ਪਾਰਟੀ ਨੇ ਪੰਜਾਬ ਦੇ ਕਿਸਾਨਾਂ ਦੀ ਗੱਲ ਚੁੱਕੀ ਤਾਂ ਮੰਨੀ ਨਹੀਂ ਗਈ ਜਿਸ ਕਾਰਨ ਭਾਜਪਾ ਨਾਲ ਗਠਜੋੜ ਟੁੱਟ ਗਿਆ। ਇੱਥੇ ਇਹ ਦੱਸਣਾ ਜ਼ਰੂਰੀ ਹੈ ਕਿ ਪੰਜਾਬ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ਜੁਲਾਈ ਮਹੀਨੇ ਵਿੱਚ ਭਾਜਪਾ ਨੇ ਪਾਰਟੀ ਵਿਚੋਂ 6 ਸਾਲਾਂ ਲਈ  ਬਾਹਰ ਕੱਢ ਦਿੱਤਾ ਸੀ।  

Click to comment

Leave a Reply

Your email address will not be published.

Most Popular

To Top