ਭਾਜਪਾ ਨੇ ਆਪਣੇ ਉਮੀਦਵਾਰਾਂ ਦੀ ਤੀਜੀ ਸੂਚੀ ਕੀਤੀ ਜਾਰੀ
By
Posted on

ਪੰਜਾਬ ਭਾਜਪਾ ਵਲੋਂ ਤੀਜੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ। ਸੂਚੀ ਅਨੁਸਾਰ ਅੰਮ੍ਰਿਤਸਰ ਸੈਂਟਰਲ ਤੋਂ ਡਾ. ਰਾਮ ਚਾਵਲਾ, ਅੰਮ੍ਰਿਤਸਰ ਈਸਟ ਤੋਂ ਡਾ. ਜਗਮੋਹਨ ਸਿੰਘ ਰਾਜੂ (ਆਈ.ਏ.ਐਸ.)ਅਤੇ ਬਾਬਾ ਬਕਾਲਾ (ਐੱਸ .ਸੀ.) ਤੋਂ ਮਨਜੀਤ ਸਿੰਘ ਮੰਨਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।

ਇਸ ਤੋਂ ਪਹਿਲਾਂ ਭਾਜਪਾ ਵੱਲੋਂ ਪਹਿਲੀ ਅਤੇ ਦੂਜੀ ਸੂਚੀ ਜਾਰੀ ਕੀਤੀ ਗਈ ਸੀ। ਦੂਜੀ ਸੂਚੀ ਵਿੱਚ 27 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿੱਚ ਫਤਿਹਜੰਗ ਬਾਜਵਾ ਨੂੰ ਵੀ ਟਿਕਟ ਦਿੱਤੀ ਗਈ ਹੈ। ਫਤਿਹਜੰਗ ਬਾਜਵਾ ਨੂੰ ਕਾਦੀਆਂ ਹਲਕੇ ਤੋਂ ਟਿਕਟ ਦਿੱਤੀ ਗਈ ਹੈ।
