ਪੰਜਾਬੀ ਲੋਕ · ਪੰਜਾਬੀ ਖ਼ਬਰਾਂਪੁਰਾਣੀਆਂ ਖ਼ਬਰਾਂ ਦਾ ਸੰਗ੍ਰਹਿ
ਹੋਮ › ਖ਼ਬਰਾਂ
ਖ਼ਬਰਾਂ

ਭਾਜਪਾ ਨੇ ਆਪਣੇ ਰਾਜ ਸਭਾ ਦੇ ਸੰਸਦ ਮੈਂਬਰਾਂ ਨੂੰ ਤਿੰਨ-ਲਾਈਨ ਵ੍ਹਿਪ ਕੀਤੀ ਜਾਰੀ

ਪੰਜਾਬੀ ਲੋਕ · 05 February 2021
ਮੂਲ ਤਸਵੀਰ ਉਪਲਬਧ ਨਹੀਂ

ਭਾਰਤੀ ਜਨਤਾ ਪਾਰਟੀ ਨੇ ਅਪਣੇ ਰਾਜ ਸਭਾ ਮੈਂਬਰਾਂ ਲਈ ਤਿੰਨ ਲਾਈਨ ਦਾ ਵ੍ਹਿਪ ਜਾਰੀ ਕੀਤਾ ਹੈ। ਵ੍ਹਿਪ ਵਿੱਚ 8 ਫਰਵਰੀ ਤੋਂ 12 ਫਰਵਰੀ ਤਕ ਸਦਨ ਵਿੱਚ ਮੌਜੂਦ ਰਹਿਣ ਲਈ ਕਿਹਾ ਗਿਆ ਹੈ। ਭਾਜਪਾ ਨੇ ਅਪਣੇ ਸੰਸਦ ਮੈਂਬਰਾਂ ਨੂੰ ਕਿਹਾ ਹੈ ਕਿ ਉਹ ਸਦਨ ਵਿੱਚ ਮੌਜੂਦ ਰਹਿਣ ਅਤੇ ਸਰਕਾਰ ਦੇ ਕਦਮ ਦਾ ਸਮਰਥਨ ਕਰਨ। ਵ੍ਹਿਪ ਵਿੱਚ ਲਿਖਿਆ ਗਿਆ ਹੈ ਕਿ, ਭਾਰਤੀ ਜਨਤਾ ਪਾਰਟੀ ਦੇ ਸਾਰੇ ਸੰਸਦਾਂ ਵਿੱਚ ਸੂਚਨਾ ਦਿੱਤੀ ਜਾਂਦੀ ਹੈ ਕਿ ਰਾਜ ਸਭਾ ਵਿੱਚ ਕੁਝ ਮਹੱਤਵਪੂਰਨ ਕੰਮਾਂ ਦੀ ਚਰਚਾ ਅਤੇ ਪਾਸ ਕਰਨ ਲਈ ਸੋਮਵਾਰ ਤਰੀਕ 8 ਫਰਵਰੀ 2021 ਤੋਂ ਸੁੱਕਰਵਾਰ 12 ਫਰਵਰੀ 2021 ਨੂੰ ਲਿਆਏ ਜਾਣਗੇ।

ਮੂਲ ਤਸਵੀਰ ਸੰਭਾਲੀ ਨਹੀਂ ਗਈ

ਭਾਜਪਾ ਦੇ ਸਾਰੇ ਰਾਜ ਸਭਾ ਮੈਂਬਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸੋਮਵਾਰ ਤਰੀਕ 8 ਫਰਵਰੀ 2021 ਤੋਂ ਸ਼ੁੱਕਰਵਾਰ 12 ਫਰਵਰੀ 2021 ਨੂੰ ਪੰਜ ਦਿਨ ਪੂਰਾ ਸਮਾਂ ਸਦਨ ਵਿੱਚ ਮੌਜੂਦ ਰਹਿ ਕੇ ਸਰਕਾਰ ਦੇ ਪੱਖ ਦਾ ਸਮਰਥਨ ਕਰਨ। ਦੱਸ ਦੇਈਏ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਰਾਜ ਸਭਾ ਵਿੱਚ ਰਾਸ਼ਟਰਪਤੀ ਸੰਬੋਧਨ ਦੇ ਧੰਨਵਾਦ ਮਤੇ ਨੂੰ ਸੰਬੋਧਨ ਕਰ ਸਕਦੇ ਹਨ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ। ਸਾਰੀਆਂ ਨਜ਼ਰਾਂ ਇਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ‘ਤੇ ਹਨ।

ਸੂਤਰਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਭਾਸ਼ਣ ਵਿੱਚ ਵਿਰੋਧੀ ਕਾਨੂੰਨੀ ਮੈਂਬਰਾਂ ਦੁਆਰਾ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਉਠਾਏ ਸਾਰੇ ਪ੍ਰਸ਼ਨਾਂ ਦੇ ਜਵਾਬ ਦੇ ਸਕਦੇ ਹਨ। ਇਸ ਸਮੇਂ ਸੰਸਦ ਦੇ ਬਜਟ ਸੈਸ਼ਨ ਵਿਚ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਲੋਕ ਸਭਾ ਵਿਚ ਹਰ ਰੋਜ ਹੰਗਾਮਾ ਹੋ ਰਿਹਾ ਹੈ, ਜਿਸ ਕਾਰਨ ਸਦਨ ਨੂੰ ਕਈ ਵਾਰ ਮੁਲਤਵੀ ਕਰਨਾ ਪਿਆ। ਹਾਲਾਂਕਿ ਪਿਛਲੇ ਦੋ ਦਿਨਾਂ ਤੋਂ ਰਾਜ ਸਭਾ ਵਿਚ ਲਗਾਤਾਰ ਬਹਿਸ ਹੋ ਰਹੀ ਹੈ।  

ਇਹ ਮੂਲ ਪ੍ਰਕਾਸ਼ਨ ਸਮੇਂ ਦੀ ਖ਼ਬਰ ਹੈ। ਇਸ ਵਿਚਲੇ ਬਿਆਨ ਅਤੇ ਜਾਣਕਾਰੀ ਨੂੰ ਮੌਜੂਦਾ ਖ਼ਬਰ ਨਾ ਸਮਝੋ।

← ਹੋਰ ਖ਼ਬਰਾਂ