ਭਾਜਪਾ ਨੇ 5 ਸੂਬਿਆਂ ਦੇ ਚੋਣ ਇੰਚਾਰਜਾਂ ਦਾ ਕੀਤਾ ਐਲਾਨ, ਗਜੇਂਦਰ ਸ਼ੇਖਾਵਤ ਦੇ ਹਿੱਸੇ ਆਇਆ ਪੰਜਾਬ

2022 ਵਿੱਚ ਉੱਤਰ ਪ੍ਰਦੇਸ਼, ਪੰਜਾਬ ਸਮੇਤ 5 ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣਗੀਆਂ। ਇਸ ਦੌਰਾਨ ਭਾਜਪਾ ਪਾਰਟੀ ਨੇ ਬੁੱਧਵਾਰ ਨੂੰ 5 ਸੂਬਿਆਂ ਵਿੱਚ ਪਾਰਟੀ ਦੇ ਇੰਚਾਰਜਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਉੱਤਰ ਪ੍ਰਦੇਸ਼ ਦਾ ਇੰਚਾਰਜ ਬਣਾਇਆ ਗਿਆ ਹੈ। ਭਾਜਪਾ ਨੇ ਪ੍ਰਧਾਨ ਸਮੇਤ 8 ਕੇਂਦਰੀ ਮੰਤਰੀਆਂ ਨੂੰ ਯੂਪੀ ਵਿੱਚ ਤਾਇਨਾਤ ਕੀਤਾ ਗਿਆ ਹੈ।

ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਇੰਚਾਰਜ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਮੀਨਾਕਸ਼ੀ ਲੇਖੀ ਦੇ ਨਾਲ ਸੰਸਦ ਮੈਂਬਰ ਵਿਨੋਦ ਚਾਵੜਾ ਨੂੰ ਵਿਧਾਨ ਸਭਾ ਚੋਣਾਂ ਲਈ ਸਹਿ-ਇੰਚਾਰਜ ਨਿਯੁਕਤ ਕੀਤਾ ਹੈ। ਪੰਜਾਬ ਵਿੱਚ ਅਗਲੇ ਸਾਲ ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਨੀਪੁਰ ਦੇ ਨਾਲ ਚੋਣਾਂ ਹੋਣਗੀਆਂ।
ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਗੋਆ ਅਤੇ ਕੇਂਦਰੀ ਮੰਤਰੀ ਭੁਪੇਂਦਰ ਯਾਦਵ ਮਨੀਪੁਰ ਦੇ ਇੰਚਾਰਜ ਹੋਣਗੇ। ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਉੱਤਰਾਖੰਡ ਦੇ ਮੁੱਖ ਇੰਚਾਰਜ ਬਣਾਏ ਗਏ ਹਨ। ਲੌਕੇਟ ਚੈਟਰਜੀ ਅਤੇ ਸਰਦਾਰ ਆਰਪੀ ਸਿੰਘ ਸਹਿ-ਇੰਚਾਰਜ ਦੀ ਭੂਮਿਕਾ ਵਿੱਚ ਹੋਣਗੇ।
