Uncategorized

ਭਾਜਪਾ ਲਈ ਬੁਰੀ ਖ਼ਬਰ, ਖੇਤੀ ਬਿੱਲ ਪਾਸ ਹੋਣ ਤੋਂ ਬਾਅਦ ਪੰਜਾਬ ‘ਚ ਭਾਜਪਾ ਨੂੰ ਲੱਗਾ ਵੱਡਾ ਝਟਕਾ

ਭਾਰਤੀ ਜਨਤਾ ਪਾਰਟੀ ਨੂੰ ਕਿਸਾਨ ਬਿੱਲ ਪਾਸ ਕਰਨਾ ਭਾਰੀ ਪੈ ਗਿਆ ਹੈ। ਭਾਰੀ ਇਸ ਲਈ ਪੈ ਗਿਆ ਹੈ ਕਿਉਂ ਕਿ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਬੁਲਾਰਾ ਅਤੇ ਜ਼ਿਲ੍ਹਾ ਤਰਨਤਾਰਨ ਦੇ 5 ਸਾਲ ਲਗਾਤਾਰ ਪ੍ਰਧਾਨ ਰਹੇ ਐਡਵੋਕੇਟ ਆਰ.ਪੀ. ਸਿੰਘ ਮੈਣੀ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਅਤੇ ਪੰਜਾਬੀਅਤ ਨੂੰ ਨਜ਼ਰਅੰਦਾਜ਼ ਕਰਦੇ ਹੋਏ ਤਾਨਾਸ਼ਾਹੀ ਕੀਤੀ ਹੈ ਅਤੇ ਕਿਸਾਨ ਵਿਰੋਧੀ ਬਿੱਲ ਪਾਸ ਹੋਣ ਤੋਂ ਬਾਅਦ ਉਹ ਲੋਕਤੰਤਰ ਦਾ ਗਲਾ ਘੁੱਟਣ ਵਾਲੀ ਪਾਰਟੀ ਨਾਲ ਕੋਈ ਵੀ ਸਬੰਧ ਨਹੀਂ ਰੱਖਣਾ ਚਾਹੁੰਦੇ।

ਮੁੱਖ ਮੰਤਰੀ ਨੇ ਰਾਸ਼ਟਰਪਤੀ ਨੂੰ ਕੀਤੀ ਅਪੀਲ, ਖੇਤੀ ਬਿੱਲਾਂ ਨੂੰ ਨਾ ਦਿੱਤੀ ਜਾਵੇ ਮਨਜ਼ੂਰੀ

ਉਹਨਾਂ ਅੱਗੇ ਕਿਹਾ ਕਿ ਉਹਨਾਂ ਨੇ ਭਾਰਤੀ ਜਨਤਾ ਪਾਰਟੀ ਵਿੱਚ 20 ਸਾਲ ਸੇਵਾ ਨਿਭਾਈ ਹੈ ਅਤੇ ਉਹ ਹਮੇਸ਼ਾ ਪਾਰਟੀ ਦੇ ਨਾਲ ਖੜ੍ਹੇ ਰਹੇ ਹਨ ਪਰ ਹੁਣ ਕੇਂਦਰ ਸਰਕਾਰ ਵੱਲੋਂ ਕਿਸਾਨਾ ਖ਼ਿਲਾਫ਼ ਲਿਆਂਦੇ ਗਏ ਕਾਲੇ ਕਾਨੂੰਨਾਂ, ਜੰਮੂ ਕਸ਼ਮੀਰ ਵਿੱਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਦਾ ਦਰਜਾ ਨਾ ਦਿੱਤੇ ਜਾਣ ਅਤੇ ਪੰਜਾਬ ਦੇ ਪਾਣੀ ਦੇ ਮੁੱਦੇ ਤੇ ਭਾਜਪਾ ਨਾਲ ਅਪਣਾ ਰੁਖ਼ ਸਪੱਸ਼ਟ ਨਾ ਕਰਨ ਕਰ ਕੇ ਉਹ ਹੁਣ ਭਾਜਪਾ ਪਾਰਟੀ ਦਾ ਅੱਗੇ ਸਾਥ ਨਹੀਂ ਨਿਭਾ ਸਕਦੇ।

ਕਿਸਾਨਾਂ ਦਾ ਸੰਘਰਸ਼ ਹੋਇਆ ਹੋਰ ਤੇਜ਼, ਤਨ ਤੋਂ ਕੱਪੜੇ ਲਾਹ ਕੀਤਾ ਰੋਸ ਪ੍ਰਦਰਸ਼ਨ

ਉਹ ਆਪਣੀ 20 ਸਾਲ ਦੀ ਸੇਵਾ ਨੂੰ ਪੰਜਾਬ ਦੀ ਕਿਸਾਨੀ, ਪੰਜਾਬੀ ਭਾਸ਼ਾ ਅਤੇ ਪੰਜਾਬ ਦੇ ਪਾਣੀ ਨੂੰ ਸਮਰਪਿਤ ਕਰਦੇ ਹੋਏ ਭਾਜਪਾ ਦੀ ਪ੍ਰਾਇਮਰੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦੇ ਹਨ। ਦਸ ਦਈਏ ਕਿ ਪੰਜਾਬ ਵਿੱਚ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਭਾਰੀ ਰੋਸ ਪ੍ਰਗਟਾਇਆ ਜਾ ਰਿਹਾ ਹੈ। ਵੱਡੀ ਤਾਦਾਦ ਵਿੱਚ ਲੋਕ ਸੜਕਾਂ ਤੇ ਉਤਰ ਆਏ ਹਨ ਤੇ ਉਹਨਾਂ ਦਾ ਇਕੋ ਹੀ ਮਕਸਦ ਹੈ ਕਿ ਖੇਤੀ ਬਿੱਲਾਂ ਨੂੰ ਹਰ ਹਾਲਤ ਵਿੱਚ ਰੱਦ ਕੀਤਾ ਜਾਵੇ।

Click to comment

Leave a Reply

Your email address will not be published.

Most Popular

To Top