Punjab

ਭਾਜਪਾ ਲਈ ਵੱਡਾ ਝਟਕਾ, ਪੰਜਾਬ ’ਚ ਭਾਜਪਾ ਦੇ ਜਨਰਲ ਸੱਕਤਰ ਮਾਲਵਿੰਦਰ ਕੰਗ ਨੇ ਦਿੱਤਾ ਅਸਤੀਫ਼ਾ

ਜਦੋਂ ਤੋਂ ਦੇਸ਼ ਵਿੱਚ ਖੇਤੀ ਦੇ ਕਾਲੇ ਕਾਨੂੰਨ ਪਾਸ ਹੋਏ ਹਨ ਉਦੋਂ ਹੀ ਪੰਜਾਬ ਵਿੱਚ ਭਾਜਪਾ ਦੇ ਕਈ ਆਗੂਆਂ ਨੇ ਅਪਣੇ ਆਹੁਦਿਆਂ ਤੋਂ ਅਸਤੀਫ਼ੇ ਦੇ  ਦਿੱਤੇ ਹਨ। ਇਕ ਤੋਂ ਬਾਅਦ ਇਕ ਲਗਾਤਾਰ ਅਸਤੀਫ਼ਿਆਂ ਦੀ ਗਿਣਤੀ ਵਧੀ ਹੈ। ਪੰਜਾਬ ਵਿੱਚ ਭਾਜਪਾ ਦੇ ਸੂਬਾ ਜਨਰਲ ਸਕੱਤਰ ਮਾਲਵਿੰਦਰ ਸਿੰਘ ਕੰਗ ਨੇ ਸ਼ਨੀਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਹਾਲਾਂਕਿ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਸੂਤਰਾਂ ਮੁਤਾਬਕ ਕੰਗ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਆਪਣਾ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਵਿਚ ਬਹੁਤ ਸਾਰੇ ਭਾਜਪਾ ਨੇਤਾ ਇਸੇ ਕਾਰਨ ਕਰਕੇ ਪਾਰਟੀ ਛੱਡ ਚੁੱਕੇ ਹਨ।

ਦਰਅਸਲ, ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਪ੍ਰਤੀ ਕਿਸਾਨਾਂ ਦਾ ਗੁੱਸਾ ਦਿਨੋ ਦਿਨ ਵੱਧਦਾ ਜਾ ਰਿਹਾ ਹੈ। ਇਸ ਗੁੱਸੇ ਦਾ ਨਿਸ਼ਾਨਾ ਸਿੱਧੇ ਤੌਰ ‘ਤੇ ਭਾਰਤੀ ਜਨਤਾ ਪਾਰਟੀ ਬਣ ਰਹੀ ਹੈ। ਦੱਸ ਦਈਏ ਕਿਸਾਨਾਂ ਦੇ ਗੁੱਸੇ ਕਰਕੇ ਸ਼ਨੀਵਾਰ ਨੂੰ ਵੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਲੁਧਿਆਣਾ ‘ਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ।

ਦੱਸ ਦਈਏ ਕਿ ਮਾਲਵਿੰਦਰ ਸਿੰਘ ਕੰਗ ਭਾਜਪਾ ਪੰਜਾਬ ਜਨਰਲ ਸੱਕਤਰ ਹਨ ਅਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਰੀਬੀ ਹਨ। ਸ਼ਨੀਵਾਰ ਨੂੰ ਇਹ ਜਾਣਕਾਰੀ ਪਾਰਟੀ ਦੇ ਉੱਚ ਅਧਿਕਾਰੀਆਂ ਦੇ ਵ੍ਹੱਟਸਐਪ ਗਰੁੱਪ ਵਿਚ ਪਾਈ ਗਈ।    

Click to comment

Leave a Reply

Your email address will not be published. Required fields are marked *

Most Popular

To Top