News

ਭਾਜਪਾ ਲੀਡਰਾਂ ਜਿਆਣੀ ਤੇ ਗਰੇਵਾਲ ਨੇ ਕੀਤੀ ਕੇਂਦਰੀ ਮੰਤਰੀਆਂ ਨਾਲ ਬੈਠਕ

ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਦੇ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਿਸਾਨ ਲਗਾਤਾਰ ਮੰਗ ਕਰ ਰਹੇ ਹਨ ਕਿ ਇਹਨਾਂ ਕਾਨੂੰਨਾਂ ਨੂੰ ਜਲਦ ਤੋਂ ਜਲਦ ਰੱਦ ਕੀਤਾ ਜਾਵੇ। ਪੰਜਾਬ ਭਾਜਪਾ ਦੇ ਨੇਤਾ ਸੁਰਜੀਤ ਜਿਆਣੀ ਤੇ ਐਚਐਸ ਗਰੇਵਾਲ ਨੇ ਇੱਕ ਵਾਰ ਫੇਰ ਤੋਂ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਹੈ।

ਇਸ ਦੇ ਨਾਲ ਹੀ ਦੋਵੇਂ ਨੇਤਾ ਦਿੱਲੀ ਪਹੁੰਚੇ ਜਿੱਥੇ ਉਨ੍ਹਾਂ ਨੇ ਕਈ ਕੇਂਦਰੀ ਮੰਤਰੀਆਂ ਨਾਲ ਗੱਲਬਾਤ ਕੀਤੀ। ਮੰਤਰੀਆਂ ਨਾਲ ਮੀਟਿੰਗ ਤੋਂ ਬਾਅਦ ਜਿਆਣੀ ਨੇ ਕਿਹਾ ਕਿ ਅਸੀਂ ਗੱਲਬਾਤ ਕਰ ਰਹੇ ਹਨ, ਪਰ ਕਿਸਾਨਾਂ ਨਾਲ ਮੀਟਿੰਗ ਬਾਰੇ ਅਜੇ ਕੁਝ ਤੈਅ ਨਹੀਂ ਹੋਇਆ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਖੇਤੀ ਕਾਨੂੰਨਾਂ ਦੀ ਗੱਲ ਨੂੰ ਪੰਜਾਬ ਦੀਆਂ ਆਗਾਮੀ ਚੋਣਾਂ ਦੌਰਾਨ ਆਪਣੇ ਮੈਨੀਫੇਸਟੋ ‘ਚ ਦਰਜ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਬਾਰੇ ਚੋਣਾਂ ‘ਚ ਦੱਸਣ ਦਾ ਮੌਕਾ ਦਿਆਂਗਾ।

ਇਸ ਦੇ ਨਾਲ ਹੀ ਕਿਸਾਨਾਂ ‘ਤੇ ਨਿਸ਼ਾਨਾ ਸਾਧਦਿਆਂ ਸੁਰਜੀਤ ਜਿਆਣੀ ਨੇ ਕਿਹਾ ਕਿ ਸਰਕਾਰ ਐਲਾਨ ਕਰ ਚੁੱਕੀ ਹੈ ਕਿ ਅਸੀਂ ਸਿਰਫ ਇੱਕ ਫੋਨ ਦੀ ਦੂਰੀ ‘ਤੇ ਹਾਂ, ਪਰ ਹੁਣ ਕਿਸਾਨ ਗੱਲ ਕਰਨ ਲਈ ਅੱਗੇ ਨਹੀਂ ਆ ਰਹੇ।

Click to comment

Leave a Reply

Your email address will not be published. Required fields are marked *

Most Popular

To Top