News

ਭਾਜਪਾ ਲੀਡਰਾਂ ਨੇ ਕੈਪਟਨ ਦੇ ਨਿਵਾਸ ਬਾਹਰ ਨੰਗੇ ਧੜ ਕੀਤਾ ਪ੍ਰਦਰਸ਼ਨ

ਭਾਜਪਾ ਆਗੂ ਦੀ ਕੁੱਟਮਾਰ ਦੀ ਘਟਨਾ ਦਾ ਮਾਮਲਾ ਹੋਰ ਭਖਦਾ ਜਾ ਰਿਹਾ ਹੈ। ਬਹੁਤ ਸਾਰੇ ਸਿਆਸੀ ਲੀਡਰਾਂ ਵੱਲੋਂ ਇਸ ਘਟਨਾ ’ਤੇ ਵੱਖ-ਵੱਖ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਭਾਜਪਾ ਲੀਡਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਵਾਸ ਦੇ ਬਾਹਰ ਧਰਨਾ ਲਾ ਦਿੱਤਾ ਹੈ।

ਉਹਨਾਂ ਨੇ ਕੱਪੜੇ ਉਤਾਰ ਕੇ ਨੰਗੇ ਧੜ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਭਾਜਪਾ ਲੀਡਰਾਂ ਨੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਇਹ ਧਰਨਾ ਲਾਇਆ ਹੈ। ਭਾਜਪਾ ਲੀਡਰਾਂ ਦਾ ਅੱਠ ਮੈਂਬਰੀ ਵਫ਼ਦ ਪੰਜਾਬ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮਿਲਣ ਪਹੁੰਚਿਆ ਸੀ।

ਦਸ ਦਈਏ ਕਿ ਸ਼ਨੀਵਾਰ ਨੂੰ ਅਬੋਹਰ ਤੋਂ ਭਾਜਪਾ ਵਿਧਾਇਕ ਅਰੁਣ ਨਾਰੰਗ ’ਤੇ ਮਲੋਟ ਵਿੱਚ ਹੋਏ ਹਮਲੇ ’ਤੇ ਭਾਜਪਾ ਸਖ਼ਤ ਕਾਰਵਾਈ ਦੀ ਮੰਗ ਕਰ ਰਹੀ ਹੈ। ਉੱਥੇ ਹੀ 7 ਲੋਕਾਂ ਖਿਲਾਫ਼ ਬਾਈ ਨੇਮ ਪਰਚਾ ਦਰਜ ਕੀਤਾ ਜਾ ਚੁੱਕਾ  ਹੈ। ਦਸ ਦਈਏ ਕਿ ਮਲੋਟ ਵਿੱਚ ਸ਼ਨੀਵਾਰ ਨੂੰ ਅਰੁਣ ਨਾਰੰਗ ਦੀ ਕਿਸਾਨਾਂ ਵੱਲੋਂ ਕੁੱਟਮਾਰ ਕੀਤੀ ਗਈ ਸੀ ਤੇ ਉਸ ਦੇ ਕੱਪੜੇ ਵੀ ਪਾੜ ਦਿੱਤੇ ਗਏ ਸਨ।

ਉਹਨਾਂ ਨੇ ਵਿਧਾਇਕ ਦੀ ਗੱਡੀ ਤੇ ਕਾਲਖ ਵੀ ਮਲ ਦਿੱਤੀ ਸੀ ਤੇ ਉਸ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਉੱਥੇ ਹੀ ਪੁਲਿਸ ਨੇ ਉਹਨਾਂ ਨੂੰ ਭੀੜ ਵਿਚੋਂ ਬਾਹਰ ਕੱਢਿਆ ਅਤੇ ਉਸ ਦੀ ਜਾਨ ਬਚਾਈ। ਭਾਜਪਾ ਵਿਧਾਇਕ ਇਕ ਪ੍ਰੈਸ ਕਾਨਫਰੰਸ ਕਰਨ ਲਈ ਮਲੋਟ ਪਹੁੰਚਿਆ ਸੀ।  

Click to comment

Leave a Reply

Your email address will not be published. Required fields are marked *

Most Popular

To Top