ਭਾਜਪਾ ਲੀਡਰ ਬੱਗਾ ਦੀ ਗ੍ਰਿਫ਼ਤਾਰੀ, ਪੰਜਾਬ ਪੁਲਿਸ ਖ਼ਿਲਾਫ ਕਿਡਨੈਪਿੰਗ ਦਾ ਮਾਮਲਾ ਦਰਜ

ਭਾਜਪਾ ਲੀਡਰ ਤਜਿੰਦਰਪਾਲ ਬੱਗਾ ਨੂੰ ਗ੍ਰਿਫ਼ਤਾਰ ਪੰਜਾਬ ਪੁਲਿਸ ਨੇ ਕਰ ਲਿਆ ਹੈ। ਇਸ ਤੋਂ ਬਾਅਦ ਦਿੱਲੀ ‘ਚ ਪੰਜਾਬ ਪੁਲਿਸ ਖ਼ਿਲਾਫ ਕਿਡਨੈਪਿੰਗ ਦਾ ਮਾਮਲਾ ਦਰਜ ਕੀਤਾ ਗਿਆ ਹੈ। ਹਰਿਆਣਾ ਪੁਲਿਸ ਨੇ ਤਜਿੰਦਰ ਬੱਗਾ ਨੂੰ ਪੰਜਾਬ ਲਿਆ ਰਹੀਆਂ ਪੰਜਾਬ ਪੁਲਿਸ ਦੀਆਂ ਗੱਡੀਆਂ ਨੂੰ ਰੋਕ ਲਿਆ ਹੈ।

ਹਰਿਆਣਾ ਪੁਲਿਸ ਦਾ ਕਹਿਣਾ ਹੈ ਕਿ ਦਿੱਲੀ ਪੁਲਿਸ ਦੀ ਸੂਚਨਾ ਤੇ ਪੰਜਾਬ ਪੁਲਿਸ ਦੀਆਂ ਗੱਡੀਆਂ ਨੂੰ ਰੋਕਿਆ ਗਿਆ ਹੈ। ਬੱਗਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਦੋ ਰਾਜਾਂ ਦੀ ਪੁਲਿਸ ਆਹਮੋ-ਸਾਹਮਣੇ ਆ ਗਈ ਹੈ। ਤਜਿੰਦਰ ਦੀ ਗ੍ਰਿਫ਼ਤਾਰੀ ਕਰਨ ਵਾਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਖਿਲਾਫ਼ ਦਿੱਲੀ ਪੁਲਿਸ ਨੇ ਅਗਵਾ ਦਾ ਮਾਮਲਾ ਦਰਜ ਕੀਤਾ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ਦੇ ਇਲਜ਼ਾਮ ਹੈ। ਭਾਜਪਾ ਲੀਡਰ ਨੂੰ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਸੀ। ਬੱਗਾ ਖਿਲਾਫ਼ 1 ਅਪ੍ਰੈਲ ਨੂੰ ਪੰਜਾਬ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਬੱਗਾ ਨੂੰ ਗ੍ਰਿਫ਼ਤਾਰ ਕਰਦਿਆਂ ਦੀ ਵੀਡੀਓ ਵੀ ਸਾਹਮਣੇ ਆਈ ਹੈ। ਤਜਿੰਦਰ ਪਾਲ ਦੇ ਪਿਤਾ ਪ੍ਰੀਤਪਾਲ ਸਿੰਘ ਨੇ ਕਿਹਾ ਕਿ ਅੱਜ ਸਵੇਰੇ 10-15 ਪੁਲਿਸ ਵਾਲੇ ਸਾਡੇ ਘਰ ਆਏ ਤੇ ਤਜਿੰਦਰ ਨੂੰ ਘੜੀਸ ਕੇ ਬਾਹਰ ਲੈ ਗਏ।
