News

ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ’ਚ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ

ਮਲੋਟ ਵਿੱਚ ਭਾਜਪਾ ਵਿਧਾਇਕ ਅਰੁਣ ਨਾਰੰਗ ਨਾਲ ਵਾਪਰੀ ਘਟਨਾ ਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਨਿੰਦਾ ਕੀਤੀ ਹੈ। ਇਸ ਦੌਰਾਨ ਉਹਨਾਂ ਕਿਹਾ ਕਿ ਇਹ ਘਟਨਾ ਭਾਜਪਾ ਲੀਡਰਸ਼ਿਪ ਵੱਲੋਂ ਕੀਤੀ ਜਾ ਰਹੀ ਗਲਤ ਬਿਆਨਬਾਜ਼ੀ ਦਾ ਵੀ ਨਤੀਜਾ ਹੈ। ਕਿਸਾਨ ਸ਼ਾਂਤੀਪੂਰਨ ਢੰਗ ਨਾਲ ਅੰਦੋਲਨ ਕਰ ਰਹੇ ਹਨ।

26 ਮਾਰਚ ਨੂੰ ਕਿਸਾਨਾਂ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਸੀ ਪਰ ਭਾਜਪਾ ਲੀਡਰਸ਼ਿਪ ਵੱਲੋਂ ਲਗਾਤਾਰ ਗਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਗੁਜਰਾਤ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਪ੍ਰੈਸ ਕਾਨਫਰੰਸ ਦੌਰਾਨ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਪ੍ਰਧਾਨ ਜਗਜੀਤ ਸਿੰਘ ਨੇ ਕਿਹਾ ਕਿ ਉਹ ਦੇਸ਼ ਦਾ ਮਾਹੌਲ ਖਰਾਬ ਨਹੀਂ ਕਰਨਾ ਚਾਹੁੰਦੇ ਪਰ ਭਾਜਪਾ ਲੀਡਰਾਂ ਵੱਲੋਂ ਆਏ ਦਿਨ ਗਲਤ ਬਿਆਨ ਦਿੱਤੇ ਜਾਂਦੇ ਹਨ। ਉਹਨਾਂ ਕਿਹਾ ਕਿ ਯੂਨੀਅਨ ਦੇ ਅਹੁਦੇਦਾਰ ਲਗਾਤਾਰ ਮਲੋਟ ਵਿਖੇ ਮੁਜ਼ਾਹਰਾ ਕਰ ਰਹੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕਰਦੇ ਰਹੇ ਪਰ ਇਸ ਦੇ ਬਾਵਜੂਦ ਵੀ ਉੱਥੇ ਇਹ ਘਟਨਾ ਵਾਪਰ ਗਈ।

ਦਸ ਦਈਏ ਕਿ ਭਾਜਪਾ ਆਗੂਆਂ ਨੇ ਸੂਬੇ ‘ਚ ਕਾਂਗਰਸ ਦੇ ਚਾਰ ਸਾਲ ਪੂਰੇ ਹੋਣ ਮਗਰੋਂ ਵੀ ਸਰਕਾਰ ਦੀ ਕਮੀਆਂ ਅਤੇ ਨਾਕਾਮੀਆਂ ਨੂੰ ਜਨਤਾ ਸਾਹਮਣੇ ਲਿਆਉਣ ਲਈ ਵੱਖ-ਵੱਖ ਜ਼ਿਲ੍ਹਿਆਂ ‘ਚ ਪ੍ਰੈਸ ਕਾਨਫਰੰਸਾਂ ਕੀਤੀਆਂ ਜਿਸ ਦੌਰਾਨ ਉਲਟਾ ਭਾਜਪਾ ਆਗੂਆਂ ਨੂੰ ਹੀ ਕਿਸਾਨਾਂ ਦੇ ਜੌਰਦਾਰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਅਜਿਹੇ ਹੀ ਵਿਰੋਧ ਦੀ ਘਟਨਾ ਮਲੋਟ ਵਿੱਚ ਹੋਈ ਜਿਸ ਦਾ ਅਰੁਣ ਨਾਰੰਗ ਸ਼ਿਕਾਰ ਹੋ ਗਏ।

ਭਾਜਪਾ ਦੇ ਹਲਕਾ ਅਬੋਹਰ ਦੇ ਵਿਧਾਇਕ ਅਰੁਣ ਨਾਰੰਗ ਵਲੋਂ ਪ੍ਰੈਸ ਕਾਨਫਰੰਸ ਕਰਨੀ ਸੀ ਪਰ ਕਿਸਾਨਾਂ ਨੂੰ ਜਦੋਂ ਇਸ ਦਾ ਪਤਾ ਲੱਗਿਆ ਤਾਂ ਉਨ੍ਹਾਂ ਨੇ ਇਸ ਦਾ ਵਿਰੋਧ ਕੀਤਾ ਅਤੇ ਭਾਜਪਾ ਦੇ ਦਫਤਰ ਬਾਹਰ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਦੀ ਕੁੱਟਮਾਰ ਕੀਤੀ ਅਤੇ ਸਾਰੇ ਕੱਪੜੇ ਪਾੜ ਸੁੱਟੇ। ਇਸ ਘਟਨਾ ਮਗਰੋਂ ਸਿਆਸਤ ਵੀ ਗਰਮਾ ਗਈ ਹੈ ਅਤੇ ਵੱਖ-ਵੱਖ ਨੇਤਾ ਆਪਣੀ ਪ੍ਰਤੀਕਿਰਆ ਦੇ ਰਹੇ ਹਨ।

Click to comment

Leave a Reply

Your email address will not be published. Required fields are marked *

Most Popular

To Top