News

ਭਾਜਪਾ ਵਿਧਾਇਕ ਨਾਲ ਕੁੱਟਮਾਰ ਦੇ ਮਾਮਲੇ ’ਤੇ ਪੁਲਿਸ ਦੀ ਵੱਡੀ ਕਾਰਵਾਈ

ਪੰਜਾਬ ਵਿੱਚ ਭਾਜਪਾ ਆਗੂ ਅਰੁਣ ਨਾਰੰਗ ਦੀ ਮਾਰਕੁਟ ਮਾਮਲੇ ਵਿੱਚ ਪੁਲਿਸ ਨੇ 250 ਤੋਂ 300 ਅਣਪਛਾਤੇ ਲੋਕਾਂ ’ਤੇ ਕੇਸ ਦਰਜ ਕੀਤੇ ਹਨ। ਮਾਮਲੇ ਵਿੱਚ ਅਣਪਛਾਤੇ ਲੋਕਾਂ  ਖਿਲਾਫ਼ ਹੱਤਿਆ ਦੀ ਸਾਜਿਸ਼ ਨਾਲ ਸਬੰਧਿਤ ਧਾਰਾਵਾਂ ਵਿੱਚ ਕੇਸ ਦਰਜ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਘਟਨਾ ਨੂੰ ਲੈ ਕੇ ਡੀਜੀਪੀ ਨੂੰ ਸਖ਼ਤ ਕਾਰਵਾਈ ਕਰਨ ਦਾ ਹੁਕਮ ਦਿੱਤਾ ਸੀ।

ਅਰੁਣ ਨਾਰੰਗ ਅਬੋਹਰ ਵਿਧਾਨ ਸਭਾ ਸੀਟ ਦੇ ਵਿਧਾਇਕ ਹਨ। ਵਿਧਾਇਕ ਸ਼ਨੀਵਾਰ ਨੂੰ ਮਲੋਟ ਵਿੱਚ ਪੰਜਾਬ ਸਰਕਾਰ ਖਿਲਾਫ਼ ਪ੍ਰੈਸ ਕਾਨਫਰੰਸ ਵਿੱਚ ਸ਼ਾਮਲ ਹੋਣ ਮਲੋਟ ਪਹੁੰਚੇ ਸਨ। ਪੁਲਿਸ ਅਨੁਸਾਰ ਜਦ ਅਰੁਣ ਨਾਰੰਗ ਮਲੋਟ ਵਿਖੇ ਮੀਟਿੰਗ ਲਈ ਪਹੁੰਚੇ ਤਾਂ ਉਨ੍ਹਾਂ ਦਾ ਕੁਝ ਲੋਕਾਂ ਨੇ ਵਿਰੋਧ ਕੀਤਾ ਤੇ ਉਨ੍ਹਾਂ ਨੂੰ ਘੇਰ ਲਿਆ।

ਇਸ ਦੌਰਾਨ ਉਨ੍ਹਾਂ ‘ਤੇ ਹੋਏ ਹਮਲੇ ਤੋਂ ਬਚਾਅ ਲਈ ਐਸਪੀ ਹੈੱਡਕੁਆਰਟਰ ਗੁਰਮੇਲ ਸਿੰਘ ਤੇ ਹੋਰ ਪੁਲਿਸ ਪਾਰਟੀ ਨੇ ਕੋਸ਼ਿਸ਼ ਕੀਤੀ। ਇਸ ਦੌਰਾਨ ਐਸਪੀ ਗੁਰਮੇਲ ਸਿੰਘ ਵੀ ਜ਼ਖਮੀ ਹੋ ਗਏ। ਇਸ ਸਬੰਧੀ ਫਿਲਹਾਲ ਐਫਆਈਆਰ ਨੰਬਰ 56 ਦਰਜ ਕਰ ਲਈ ਗਈ ਹੈ।

ਇਹ ਐਫਆਈਆਰ ਆਈਪੀਸੀ ਦੀ ਧਾਰਾ   307/353/186/188/332/342/506/148/149 ਤਹਿਤ ਸਿਟੀ ਮਲੋਟ ‘ਚ ਦਰਜ ਕੀਤੀ ਗਈ ਹੈ। ਇਹ ਐਫਆਈਆਰ ਐਸਪੀ ਐਚ ਗੁਰਮੇਲ ਸਿੰਘ ਦੇ ਬਿਆਨਾਂ ‘ਤੇ ਦਰਜ ਕੀਤੀ ਗਈ ਹੈ। ਇਸ ਐਫਆਈਆਰ ‘ਚ 7 ਕਿਸਾਨ ਆਗੂਆਂ ਨੂੰ ਨਾਮਜਦ ਕੀਤਾ ਗਿਆ ਹੈ ਜਦਕਿ 250-300 ਲੋਕ ਅਣਪਛਾਤੇ ਹਨ। ਪੁਲਿਸ ਨੇ ਉਹਨਾਂ ਨੂੰ ਇਕ ਦੁਕਾਨ ਅੰਦਰ ਬੰਦ ਕਰਕੇ ਉਸ ਦੀ ਜਾਨ ਬਚਾਈ।  

Click to comment

Leave a Reply

Your email address will not be published. Required fields are marked *

Most Popular

To Top