News

ਭਾਜਪਾ ਵੱਲੋਂ ਹਿੰਸਾ ਦੇ ਇਲਜ਼ਾਮ, ਕੇਂਦਰੀ ਗ੍ਰਹਿ ਵਿਭਾਗ ਨੇ ਪੱਛਮੀ ਬੰਗਾਲ ਭੇਜੀ ਜਾਂਚ ਟੀਮ

ਹਾਲ ਹੀ ਵਿੱਚ ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਹਨ। ਇਹਨਾਂ ਚੋਣਾਂ ਵਿੱਚ ਤ੍ਰਿਣਮੂਲ ਕਾਂਗਰਸ ਨੂੰ ਵੱਡੀ ਜਿੱਤ ਪ੍ਰਾਪਤ ਹੋਈ ਹੈ ਪਰ ਉਥੇ ਹੀ ਭਾਜਪਾ ਮੁੱਧੇ ਮੂੰਹ ਡਿੱਗੀ ਹੈ। ਪੱਛਮੀ ਬੰਗਾਲ ਵਿੱਚ ਚੋਣਾਂ ਤੋਂ ਬਾਅਦ ਵੀ ਮਾਹੌਲ ਗਰਮਾਇਆ ਹੋਇਆ ਹੈ। ਭਾਜਪਾ ਵੱਲੋਂ ਹਿੰਸਾ ਦੇ ਇਲਜ਼ਾਮ ਲਾਉਣ ਮਗਰੋਂ ਕੇਂਦਰੀ ਗ੍ਰਹਿ ਵਿਭਾਗ ਨੇ ਹਿੰਸਾ ਦੇ ਕਾਰਨਾਂ ਦੀ ਜਾਂਚ ਤੇ ਰਾਜ ਵਿੱਚ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਚਾਰ ਮੈਂਬਰੀ ਟੀਮ ਬਣਾਈ ਗਈ ਹੈ।

ਭਾਜਪਾ ਨੇ ਦਾਅਵਾ ਕੀਤਾ ਹੈ ਕਿ ਪੱਛਮੀ ਬੰਗਾਲ ਵਿੱਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੌਰਾਨ ਉਹਨਾਂ ਦੀ ਪਾਰਟੀ ਦੇ 14 ਵਰਕਰ ਮਾਰੇ ਗਏ ਹਨ ਅਤੇ ਲਗਭਗ ਇੱਕ ਲੱਖ ਲੋਕਾਂ ਨੂੰ ਡਰ ਦੇ ਮਾਰੇ ਘਰ-ਬਾਰ ਛੱਡ ਕੇ ਭੱਜਣਾ ਪਿਆ ਹੈ। ਉੱਧਰ ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਇਲਜ਼ਾਮ ਲਾਇਆ ਹੈ ਕਿ ਮੁੱਖ ਮੰਤਰੀ ਮਮਤਾ ਬੈਨਰਜੀ ਹਿੰਸਾ ਨੂੰ ਲੈ ਕੇ ਚੁੱਪ ਹਨ।

ਉਹਨਾਂ ਦੀ ਖਾਮੋਸ਼ੀ ਦਸਦੀ ਹੈ ਕਿ ਉਹ ਵੀ ਇਸ ਵਿੱਚ ਸ਼ਾਮਲ ਹਨ। ਬੁੱਧਵਾਰ ਨੂੰ ਕੇਂਦਰੀ ਗ੍ਰਹਿ ਵਿਭਾਗ ਨੇ ਪੱਛਮੀ ਬੰਗਾਲ ਸਰਕਾਰ ਨੂੰ ਸੰਖੇਪ ਯਾਦਪੱਤਰ ਭੇਜ ਕੇ ਸੂਬੇ ਵਿੱਚ ਚੋਣ ਨਤੀਜਿਆਂ ਮਗਰੋਂ ਹੋਈ ਹਿੰਸਾ ਬਾਬਤ ਵਿਆਪਕ ਰਿਪੋਰਟ ਭੇਜਣ ਲਈ ਕਿਹਾ ਸੀ।

ਇਸ ਯਾਦਪੱਤਰ ਵਿੱਚ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਦੇ ਕਾਰਵਾਈ ਕਰਨ ਲਈ ਕਿਹਾ ਗਿਆ ਸੀ। ਨਾਲ ਹੀ ਇਸ ਹੁਕਮ ਅਦੂਲੀ ਨੂੰ ਗੰਭੀਰਤਾ ਨਾਲ ਲੈਣ ਦੀ ਚਿਤਾਵਨੀ ਦਿੱਤੀ ਗਈ ਸੀ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਅਮਨ-ਕਾਨੂੰਨ ਦੀ ਹਾਲਤ ਨਾਲ ਪੂਰੀ ਸਖ਼ਤੀ ਨਾਲ ਨਜਿੱਠਣਗੇ। ਉਹਨਾਂ ਕਿਹਾ ਕਿ ਹਿੰਸਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Click to comment

Leave a Reply

Your email address will not be published. Required fields are marked *

Most Popular

To Top